10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਸਰਕਾਰੀ ਕੰਪਨੀਆਂ ਨੂੰ ਪੈਟਰੋਲ ’ਤੇ 5 ਤੇ ਡੀਜ਼ਲ ’ਤੇ 23 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ

ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਸਰਕਾਰੀ ਕੰਪਨੀਆਂ ਨੂੰ ਪੈਟਰੋਲ ’ਤੇ 5 ਤੇ ਡੀਜ਼ਲ ’ਤੇ 23 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਨਵੀਂ ਦਿੱਲੀ, 9 ਸਤੰਬਰ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਮੁੜ ਵਧੀਆਂ ਜੰਗੀ ਝੜਪਾਂ ਕਾਰਨ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਈ ਹੈ। ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਦੀ ਵਿਕਰੀ ’ਤੇ ਲਗਭਗ 5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ’ਤੇ 23 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ਦਾ ਮੁੱਖ ਮਾਪਦੰਡ ਬ੍ਰੈਂਟ ਕ੍ਰੂਡ 2.5 ਫੀਸਦੀ ਵਧ ਕੇ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਿਆ ਜਦਕਿ ਅਮਰੀਕਾ ਦਾ ਵੈਸਟ ਟੈਕਸਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕੱਚਾ ਤੇਲ ਕਰੀਬ 2 ਫੀਸਦੀ ਵਧ ਕੇ ਲਗਭਗ 95 ਡਾਲਰ ਪ੍ਰਤੀ ਬੈਰਲ ਹੋ ਗਿਆ। ਅਮਰੀਕਾ ਤੇ ਈਰਾਨ ਵਿਚਾਲੇ ਮੁੜ ਹੋਈ ਜਵਾਬੀ ਗੋਲੀਬਾਰੀ ਕਾਰਨ ਮੱਧ ਪੂਰਬ ’ਚ ਤਣਾਅ ਵਧਣ ਤੋਂ ਬਾਅਦ ਤੇਲ ਦੀਆਂ ਕੀਮਤਾਂ ’ਚ ਇਹ ਵਾਧਾ ਹੋਇਆ ਹੈ। ਬ੍ਰੈਂਟ ਕ੍ਰੂਡ ਆਖਰੀ ਵਾਰ 23 ਜੁਲਾਈ ਨੂੰ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ’ਤੇ ਪਹੁੰਚਿਆ ਸੀ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਕੱਚਾ ਤੇਲ ਦਰਾਮਦ ਤੇ ਖਪਤ ਕਰਨ ਵਾਲਾ ਦੇਸ਼ ਹੈ। ਇਸ ਲਈ ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਦਾ ਭਾਰਤ ’ਤੇ ਸਿੱਧਾ ਅਸਰ ਪੈਂਦਾ ਹੈ। ਦੇਸ਼ ਆਪਣੀ ਕੱਚੇ ਤੇਲ ਦੀ ਲੋੜ ਦਾ 88 ਫੀਸਦੀ ਤੋਂ ਵੱਧ ਹਿੱਸਾ ਵਿਦੇਸ਼ਾਂ ਤੋਂ ਦਰਾਮਦ ਕਰਦਾ ਹੈ। ਇਸ ਕੱਚੇ ਤੇਲ ਤੋਂ ਹੀ ਪੈਟਰੋਲ ਤੇ ਡੀਜ਼ਲ ਵਰਗੇ ਈਂਧਨ ਤਿਆਰ ਕੀਤੇ ਜਾਂਦੇ ਹਨ। ਵਿਸ਼ਲੇਸ਼ਕਾਂ ਮੁਤਾਬਕ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਨਾਲ ਭਾਰਤ ਦਾ ਡਾਲਰ ’ਚ ਹੋਣ ਵਾਲਾ ਦਰਾਮਦੀ ਖਰਚ ਵਧੇਗਾ। ਇਸ ਨਾਲ ਦੇਸ਼ ਦੇ ਵਪਾਰਕ ਸੰਤੁਲਨ ਤੇ ਰੁਪਏ ’ਤੇ ਵੀ ਦਬਾਅ ਪੈ ਸਕਦਾ ਹੈ ਤੇ ਜੇਕਰ ਪੈਟਰੋਲ, ਡੀਜ਼ਲ ਤੇ ਘਰੇਲੂ ਰਸੋਈ ਗੈਸ (ਐਲ.ਪੀ.ਜੀ.) ਦੀਆਂ ਖੁਦਰਾ ਕੀਮਤਾਂ ’ਚ ਵਾਧਾ ਨਾ ਕੀਤਾ ਗਿਆ ਤਾਂ ਤੇਲ ਕੰਪਨੀਆਂ ਨੂੰ ਇਨ੍ਹਾਂ ਦੀ ਵਿਕਰੀ ’ਤੇ ਹੋਰ ਨੁਕਸਾਨ ਝੱਲਣਾ ਪਵੇਗਾ।

Ad Position 22
No active advertisement
ਅਗਲੀ ਖ਼ਬਰ ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ’ਤੇ ਗੋਲੀਬਾਰੀ
Ad Position 24