10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਅਸਥਾਨ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਵੇਰੇ ਕਰੀਬ 7. 30 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਅਸਥਾਨ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਵੇਰੇ ਕਰੀਬ 7.30 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਹੀ ਸਵੇਰੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਤੇ ਰੰਗ ਬਿਰੰਗੇ ਫੁੱਲਾਂ ਦੀ ਸਜਾਵਟ ਤੋਂ ਇਲਾਵਾ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਦੌਰਾਨ ਅੱਜ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਵੀ ਕੀਤੀ ਗਈ, ਜਿਨ੍ਹਾਂ ਦਾ ਭੋਗ 12 ਸਤੰਬਰ ਨੂੰ ਅੰਮ੍ਰਿਤ ਵੇਲੇ ਪਵੇਗਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨਮਾਂਗਾ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ ਅਤੇ ਸ਼ਾਮ 7 ਵਜੇ ਤੋਂ ਅੰਮ੍ਰਿਤ ਵੇਲੇ 1.30 ਵਜੇ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਸ਼ਬਦ ਵਿਚਾਰ ਕੀਰਤਨ ਸਮਾਗਮ ਹੋਵੇਗਾ। ਇਸ ਤੋਂ ਪਹਿਲਾਂ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਮੇਜਰ ਸਿੰਘ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਤੇ ਮੈਨੇਜਰ ਜਤਿੰਦਰਪਾਲ ਸਿੰਘ, ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ ਵਾਲੇ ਬਾਬਾ ਸਤਨਾਮ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਜੋਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Ad Position 24