ਗੁਰਜੋਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਨਿਯੁਕਤ
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-‘ਅਜੀਤ ਪ੍ਰਕਾਸ਼ਨ ਸਮੂਹ’ ਦੇ ਸੀਨੀਅਰ ਐਗਜ਼ੀਕਿਊਟਿਵ ਅਤੇ ਉੱਘੇ ਸਮਾਜ ਸੇਵਿਕਾ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ਕੀਤੀ ਗਈ ਹੈ।
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-‘ਅਜੀਤ ਪ੍ਰਕਾਸ਼ਨ ਸਮੂਹ’ ਦੇ ਸੀਨੀਅਰ ਐਗਜ਼ੀਕਿਊਟਿਵ ਅਤੇ ਉੱਘੇ ਸਮਾਜ ਸੇਵਿਕਾ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਬਤੌਰ ਸੈਨੇਟ ਦੇ ਮੈਂਬਰ ਵਜੋਂ ਕਾਰਜਕਾਲ 30 ਜੂਨ 2028 ਤੱਕ ਹੋਵੇਗਾ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਉੱਚ ਪੱਧਰੀ ਫੈਸਲੇ ਲੈਣ ਅਤੇ ਅਕਾਦਮਿਕ ਨੀਤੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ‘ਸੈਨੇਟ’ ਅਤੇ ‘ਸਿੰਡੀਕੇਟ’ ਵਰਗੀਆਂ ਸੰਸਥਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਸੰਬੰਧੀ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਨੇ ਗੁਰਜੋਤ ਕੌਰ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਮੀਦ ਜਤਾਈ ਹੈ ਕਿ ਉਨ੍ਹਾਂ ਦੇ ਵਿਸ਼ਾਲ ਪ੍ਰਬੰਧਕੀ ਅਤੇ ਸਮਾਜਿਕ ਤਜ਼ਰਬੇ ਸਦਕਾ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਅਤੇ ਵਿਦਿਆਰਥੀ ਭਲਾਈ ਦੇ ਕਾਰਜਾਂ ਨੂੰ ਇਕ ਨਵੀਂ ਦਿਸ਼ਾ ਅਤੇ ਹੋਰ ਮਜ਼ਬੂਤੀ ਮਿਲੇਗੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਕੰਟਰੋਲ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਸੰਬੰਧੀ ਗੁਰਜੋਤ ਕੌਰ ਨੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ’ਵਰਸਿਟੀ ਵਲੋਂ ਸੌਪੀ ਗਈ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ‘ਅਜੀਤ’ ਦੇ ਬਾਨੀ ਸੰਪਾਦਕ ਡਾ. ਸਾਧੂ ਸਿੰਘ ਹਮਦਰਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ ਆਖਰੀ ਸਾਹਾਂ ਤੱਕ ਇਸ ਦੀ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਰਹੇ ਸਨ।