11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖ਼ੁਦਕੁਸ਼ੀ ਮਾਮਲੇ ਵਿਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਤੀਸਰੀ ਵਾਰ ਬਦਲੇ ਬਿਆਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਮਕਵਾਨਾ ਨੇ ਪਰਿਵਾਰ ਨਾਲ ਕੀਤੀ ਗੱਲ

ਸੰਗਰੂਰ, ਦਿੜ੍ਹਬਾ, 10 ਸਤੰਬਰ (ਫੁੱਲ, ਦਮਨ, ਬਿੱਟਾ, ਛਾਜਲੀ, ਔਜਲਾ) – ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਪਿੰਡ ਤੂਰਬੰਜਾਰਾ ਪਹੁੰਚ ਕੇ ਖ਼ੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਘਰ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ। ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਡਾਇਰੈਕਟਰ ਡਾ.

Ad Position 21
repet_subhas-goyals [Copy P29]
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਪਿੰਡ ਤੂਰ ਬੰਜਾਰਾ ਵਿਖੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਮੁਕੇਸ਼ ਕੁਮਾਰ 11-09-2026
ਸੰਗਰੂਰ, ਦਿੜ੍ਹਬਾ, 10 ਸਤੰਬਰ (ਫੁੱਲ, ਦਮਨ, ਬਿੱਟਾ, ਛਾਜਲੀ, ਔਜਲਾ) – ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਪਿੰਡ ਤੂਰਬੰਜਾਰਾ ਪਹੁੰਚ ਕੇ ਖ਼ੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਘਰ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ। ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਡਾਇਰੈਕਟਰ ਡਾ. ਆਰ ਸਟਾਲਿਨ, ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਅਕਾਲੀ ਆਗੂ ਗੁਲਜਾਰੀ ਮੂਨਕ, ਹਰਪਾਲ ਸਿੰਘ ਖਡਿਆਲ ਅਤੇ ਹੋਰ ਆਗੂ ਵੀ ਮੌਜੂਦ ਸਨ । ਬਾਅਦ ਵਿਚ ਸੰਗਰੂਰ ਪਹੁੰਚੇ ਸ੍ਰੀ ਮਕਵਾਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਦੀ ਗੱਲ ਸੁਣੀ ਹੈ ਤੇ ਪ੍ਰਸ਼ਾਸਨ ਨੂੰ ਪਰਿਵਾਰ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ । ਇਸ ਕੇਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਦਰਜ ਕਰਨ ਬਾਰੇ ਵਾਰ ਵਾਰ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ‘ਸਿਟ’ ਜਾਂਚ ਕਰ ਰਹੀ ਹੈ ਤੇ ਉਸ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਪਹਿਲਾ ਸ੍ਰੀ ਮਕਵਾਨਾ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਨਰੇਸ਼ ਕੁਮਾਰ ਅਰੋੜਾ, ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਵੀ ਮੌਜੂਦ ਸਨ । ਬਾਅਦ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਦੱਸਿਆ ਕਿ ਸ੍ਰੀ ਮਕਵਾਨਾ ਦੀ ਮੁਲਾਕਾਤ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਹੁਣ ਤੱਕ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਦਿੱਤੇ ਭਰੋਸੇ ਅਨੁਸਾਰ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਇਹ ਸਾਰੀ ਜਾਣਕਾਰੀ ਐਨ.ਸੀ.ਐਸ.ਸੀ. ਦੀ ਟੀਮ ਨਾਲ ਸਾਂਝੀ ਕੀਤੀ ਗਈ। ਐਸ.ਐਸ.ਪੀ. ਡਾ. ਰਵਜੋਤ ਕੌਰ ਨੇ ਦੱਸਿਆ ਕਿ ਪਰਿਵਾਰ ਨੇ ਮਾਮਲੇ ਵਿਚ ਪੁਲਿਸ ਵਲੋਂ ਕੀਤੀ ਗਈ ਕਾਰਵਾਈ ’ਤੇ ਵੀ ਤਸੱਲੀ ਪ੍ਰਗਟਾਈ ਹੈ। ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ। ਉੱਧਰ ਅੱਜ ਪੀੜਤ ਪਰਿਵਾਰ ਨੇ ਤੀਸਰੀ ਵਾਰ ਆਪਣਾ ਬਿਆਨ ਬਦਲਿਆ ਹੈ। 8 ਸਤੰਬਰ ਨੂੰ ਪਰਿਵਾਰ ਨੇ ਪਹਿਲਾਂ ਇਸ ਕੇਸ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਮ ਲਏ ਅਤੇ ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਵੀ ਲਿਆ ਗਿਆ। 9 ਸਤੰਬਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਿੱਤਾ ਕਿ ਇਸ ਕੇਸ ਵਿੱਚ ਵਿੱਤ ਮੰਤਰੀ ਚੀਮਾ ਦਾ ਕੋਈ ਕਸੂਰ ਨਹੀਂ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਦੀ ਕਾਰਵਾਈ ਉੱਤੇ ਪੂਰਾ ਭਰੋਸਾ ਹੈ। ਅੱਜ ਨਵਾਂ ਬਿਆਨ ਦਿੱਤਾ ਗਿਆ ਹੈ ਕਿ ਉਨ੍ਹਾਂ ’ਤੇ ਕੱਲ੍ਹ ਦਬਾਅ ਪਾ ਕੇ ਕਾਰਵਾਈ ਕੀਤੀ ਗਈ ਅਤੇ ਅੱਜ ਉਨ੍ਹਾਂ ਦੀ ਮੰਗ ਹੈ ਕਿ ਇਸ ਕੇਸ ਵਿਚ ਹਰਪਾਲ ਸਿੰਘ ਚੀਮਾ ਦਾ ਨਾਮ ਸ਼ਾਮਿਲ ਕੀਤਾ ਜਾਵੇ। ਇਸ ਦੌਰਾਨ ਅੱਜ ਜਮਹੂਰੀ ਜਨਤਕ ਜਥੇਬੰਦੀਆਂ ਨੇ ਅੱਜ ਸਥਾਨਕ ਸੁਤੰਤਰ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਸਪਸ਼ਟ ਕੀਤਾ ਕਿ ਇਸ ਕੇਸ ਵਿਚ ਪਰਿਵਾਰ ਦੀ ਹਮਾਇਤ ਕਰ ਰਹੀ 21 ਮੈਂਬਰੀ ਕਮੇਟੀ ਨੇ ਇਸ ਮੁੱਦੇ ਦੇ ਸਿਆਸੀਕਰਨ ਦਾ ਕੱਲ੍ਹ ਵੀ ਵਿਰੋਧ ਕੀਤਾ ਸੀ ਤੇ ਅੱਜ ਵੀ ਵਿਰੋਧ ਜਾਰੀ ਹੈ। ਲਖਵੀਰ ਸਿੰਘ ਲੌਂਗੋਵਾਲ ਤੇ ਬਲਵੀਰ ਚੰਦ ਨੇ ਕਿਹਾ ਕਿ ਉਹ ਇਸ ਗੱਲ ਨਾਲ ਸਹਿਮਤ ਹਨ ਕਿ ਵਿੱਤ ਮੰਤਰੀ ਵਿਰੁੱਧ ਵੀ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਮੇਜਰ ਸਿੰਘ, ਚਰਨਜੀਤ ਸਿੰਘ, ਜੁਝਾਰ ਸਿੰਘ, ਨਵਜੀਤ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਸਰਕਾਰ ’ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ ਅਗਲੀ ਖ਼ਬਰ ਮੁਲਾਜ਼ਮਾਂ ਦੇ ਪੈਨਸ਼ਨ-ਬਕਾਏ ਲਟਕਾਉਣ ’ਤੇ ਹਾਈ ਕੋਰਟ ਸਖ਼ਤ, 31 ਅਕਤੂਬਰ ਤੱਕ ਨਿਪਟਾਰੇ ਦੇ ਹੁਕਮ
Ad Position 24