11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡੀ.ਏ. ਮਾਮਲੇ ’ਚ ਸਰਕਾਰ ’ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

ਚੰਡੀਗੜ੍ਹ, 10 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨਾਲ ਸਬੰਧਿਤ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਹੁਕਮਾਂ ’ਤੇ ਅਮਲ ਨਾ ਕਰਨ ਲਈ ਸੁਪਰੀਮ ਕੋਰਟ ’ਚ ਅਪੀਲ ਲੰਬਿਤ ਹੋਣ ਦਾ ਹਵਾਲਾ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਸਰਕਾਰ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਕਿ ਉਹ ਅਦਾਲਤ ਨਾਲ ‘ਖੇਡ ਖੇਡਣ’ ਅਤੇ ਕਾਨੂੰਨੀ ਪ੍ਰਕਿਰਿਆ ’ਚ ਚਾਲਾਂ ਚੱਲਣ ਤੋਂ ਗੁਰੇਜ਼ ਕਰੇ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਦੇ ਪਹਿਲਾਂ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਨਾ ਤਾਂ ਲੋੜੀਂਦੀ ਕਾਰਵਾਈ ਕੀਤੀ ਤੇ ਨਾ ਹੀ ਕੀਤੀ ਗਈ ਕਾਰਵਾਈ ਸਬੰਧੀ ਕੋਈ ਰਿਪੋਰਟ ਅਦਾਲਤ ’ਚ ਪੇਸ਼ ਕੀਤੀ। ਸਰਕਾਰ ਵਲੋਂ ਦੱਸਿਆ ਗਿਆ ਕਿ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ। ਮੁਲਾਜ਼ਮਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਚੇਤਨ ਮਿੱਤਲ ਅਤੇ ਵਕੀਲ ਗਗਨੇਸ਼ਵਰ ਵਾਲੀਆ ਨੇ ਸਰਕਾਰ ਦੇ ਇਸ ਤਰਕ ’ਤੇ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਾਇਰ ਅਪੀਲ ’ਚ ਖ਼ਾਮੀਆਂ ਹਨ, ਜਿਨ੍ਹਾਂ ਨੂੰ ਅਜੇ ਤੱਕ ਦੂਰ ਨਹੀਂ ਕੀਤਾ ਗਿਆ। ਹਾਈਕੋਰਟ ਨੇ ਸਰਕਾਰ ਦੇ ਰਵੱਈਏ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੂੰ ਹਾਈਕੋਰਟ ਦੇ ਫ਼ੈਸਲੇ ’ਤੇ ਇਤਰਾਜ਼ ਹੈ ਤਾਂ ਉਹ ਕਾਨੂੰਨ ਅਨੁਸਾਰ ਢੁਕਵੇਂ ਮੰਚ ’ਤੇ ਇਸ ਨੂੰ ਚੁਣੌਤੀ ਦੇਵੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਦਾ ਸਮਾਂ ਦਿੰਦਿਆਂ ਹਦਾਇਤ ਕੀਤੀ ਕਿ ਇਸ ਮਿਆਦ ਦੌਰਾਨ ਸੁਪਰੀਮ ਕੋਰਟ ’ਚ ਦਾਇਰ ਅਪੀਲ ’ਤੇ ਸੁਣਵਾਈ ਕਰਵਾਈ ਜਾਵੇ। ਅਦਾਲਤ ਦੀਆਂ ਸਖ਼ਤ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਸਿਰਫ਼ ਅਪੀਲ ਦਾਇਰ ਕਰ ਦੇਣਾ ਹਾਈਕੋਰਟ ਦੇ ਹੁਕਮਾਂ ’ਤੇ ਅਮਲ ਨਾ ਕਰਨ ਦਾ ਆਧਾਰ ਨਹੀਂ ਬਣ ਸਕਦਾ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਰੱਜ ਕੇ ਕੀਤਾ ਮਨੁੱਖੀ ਅਧਿਕਾਰਾਂ ਦਾ ਘਾਣ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਖ਼ੁਦਕੁਸ਼ੀ ਮਾਮਲੇ ਵਿਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਤੀਸਰੀ ਵਾਰ ਬਦਲੇ ਬਿਆਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰ...
Ad Position 24