10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਅਰਦਾਸ ਵੀ ਨਾ ਕਰਨ ਦੇਣਾ ਬਹੁਤ ਹੀ ਮੰਦਭਾਗਾ-ਵਿਨਰਜੀਤ ਸਿੰਘ ਗੋਲਡੀ

ਸੰਗਰੂਰ, 10 ਸਤੰਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਹੈ ਕਿ ਪਹਿਲਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਗੁਲਜਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਰੋਲਿਆ ਅਤੇ ਹੁਣ ਉਸ ਦੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਆਉਣ ਵਾਲਿਆਂ ਨੂੰ ਵੀ ਪੁਲਿਸ ਨਾਕੇ ਲਗਾ ਕੇ ਰੋਕ ਰਹੀ ਹੈ ਜੋ ਬਹੁਤ ਮੰਦਭਾਗੀ ਗੱਲ ਹੈ । ਗੋਲਡੀ ਅੱਜ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸੰਗਰੂਰ, 10 ਸਤੰਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਹੈ ਕਿ ਪਹਿਲਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਗੁਲਜਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਰੋਲਿਆ ਅਤੇ ਹੁਣ ਉਸ ਦੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਆਉਣ ਵਾਲਿਆਂ ਨੂੰ ਵੀ ਪੁਲਿਸ ਨਾਕੇ ਲਗਾ ਕੇ ਰੋਕ ਰਹੀ ਹੈ ਜੋ ਬਹੁਤ ਮੰਦਭਾਗੀ ਗੱਲ ਹੈ । ਗੋਲਡੀ ਅੱਜ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਦਿੜ੍ਹਬਾ ਤੋਂ ਹਲਕਾ ਇੰਚਾਰਜ ਗੁਲਜਾਰ ਸਿੰਘ ਮੂਣਕ, ਸੂਬਾਈ ਯੂਥ ਆਗੂ ਹਰਪਾਲ ਸਿੰਘ ਖਡਿਆਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨਾਲ ਪਿੰਡ ਤੂਰਬੰਜਾਰਾ ਪਹੁੰਚੇ ਗੋਲਡੀ ਨੇ ਕਿਹਾ ਕਿ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਗੁਲਜਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪ੍ਰਸ਼ਾਸਨ ਅਤੇ ਪੁਲਿਸ ਨੇ ਸਿੱਖ ਮਰਿਆਦਾ ਅਨੁਸਾਰ ਅਰਦਾਸ ਦੇ ਨਾਲ-ਨਾਲ ਹੋਰ ਕੋਈ ਆਖਰੀ ਰਸਮ ਵੀ ਅਦਾ ਨਹੀਂ ਕਰਨ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 12 ਰੋਜ਼ਾ ਯਾਤਰਾ ਤੋਂ ਪਹਿਲਾਂ ਭਾਜਪਾ ਨੇ ਘੜੀ ਰਣਨੀਤੀ ਅਗਲੀ ਖ਼ਬਰ ਹੀਰੋ ਮੋਟਰਜ਼ ਲਿਮਟਿਡ ਦੀ ਸ਼ੁਰੂਆਤੀ ਜਨਤਕ ਪੇਸ਼ਕਸ਼ 16 ਸਤੰਬਰ ਨੂੰ ਖੁੱਲ੍ਹੇਗੀ
Ad Position 24