12 ਰੋਜ਼ਾ ਯਾਤਰਾ ਤੋਂ ਪਹਿਲਾਂ ਭਾਜਪਾ ਨੇ ਘੜੀ ਰਣਨੀਤੀ
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੀ ਸਿਆਸਤ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ 12 ਰੋਜ਼ਾ ਯਾਤਰਾ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਪੰਜਾਬ ਇੰਚਾਰਜ ਡਾ.
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੀ ਸਿਆਸਤ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ 12 ਰੋਜ਼ਾ ਯਾਤਰਾ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਪੰਜਾਬ ਇੰਚਾਰਜ ਡਾ. ਸਤਿਸ਼ ਪੂਨੀਆ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਯਾਤਰਾ ਦੀ ਰੂਪ-ਰੇਖਾ, ਰੂਟ, ਵੱਖ-ਵੱਖ ਸਥਾਨਕ ਪ੍ਰੋਗਰਾਮਾਂ ਅਤੇ ਵਰਕਰਾਂ ਦੀ ਲਾਮਬੰਦੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸਤਨਾਮ ਸਿੰਘ ਸੰਧੂ ਸਮੇਤ ਕਈ ਸੂਬਾ ਪੱਧਰੀ ਆਗੂ ਮੌਜੂਦ ਰਹੇ । ਪਾਰਟੀ ਵਲੋਂ ਯਾਤਰਾ ਨੂੰ ਸਿਰਫ਼ ਸੂਬਾ ਪੱਧਰੀ ਪ੍ਰੋਗਰਾਮ ਤੱਕ ਸੀਮਤ ਰੱਖਣ ਦੀ ਬਜਾਏ ਜ਼ਿਲ੍ਹਾ ਅਤੇ ਸਥਾਨਕ ਇਕਾਈਆਂ ਨੂੰ ਵੀ ਸਰਗਰਮੀ ਨਾਲ ਜੋੜਨ ’ਤੇ ਜ਼ੋਰ ਦਿੱਤਾ ਗਿਆ । ਭਾਜਪਾ ਦੀ ਇਹ ਯਾਤਰਾ 18 ਸਤੰਬਰ ਤੋਂ 30 ਸਤੰਬਰ ਤੱਕ ਚੱਲੇਗੀ ਅਤੇ ਇਸ ਦੀ ਸਮਾਪਤੀ ਜਲੰਧਰ ਵਿਖੇ ਹੋਵੇਗੀ। ਯਾਤਰਾ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪਾਰਟੀ ਨਾਲ ਸਬੰਧਿਤ ਪ੍ਰੋਗਰਾਮ ਕਰਵਾਏ ਜਾਣਗੇ। ਹਰੇਕ ਪੜਾਅ ’ਤੇ ਸਥਾਨਕ ਆਗੂਆਂ ਅਤੇ ਵਰਕਰਾਂ ਦੀ ਭੂਮਿਕਾ ਤੈਅ ਕਰਨ, ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸੀਨੀਅਰ ਆਗੂਆਂ ਤੇ ਹੇਠਲੇ ਪੱਧਰ ਦੇ ਵਰਕਰਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਬਾਰੇ ਵੀ ਚਰਚਾ ਹੋਈ। ਮੀਟਿੰਗ ਵਿਚ ਸੂਬਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਅਨਿਲ ਸਰੀਨ, ਰਜ਼ਨੀਸ਼ ਧੀਮਾਨ, ਪਰਮਿੰਦਰ ਸਿੰਘ ਬਰਾੜ, ਬੀਬਾ ਜੈਇੰਦਰ ਕੌਰ ਸਮੇਤ ਕਈ ਆਗੂ ਹਾਜ਼ਰ ਸਨ। 30 ਸਤੰਬਰ ਦੇ ਜਲੰਧਰ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਵੀ ਅੰਤਿਮ ਰੂਪ ਦੇਣ ’ਤੇ ਜ਼ੋਰ ਦਿੱਤਾ ਗਿਆ।