ਭਾਜਪਾ ਦੇ ਸੂਬਾ ਪ੍ਰਧਾਨ ਦੀ ਗੱਡੀ ’ਤੇ ਹਮਲਾ ਲੋਕਤੰਤਰ ’ਤੇ ਹਮਲਾ-ਵਿਜੈ ਸਾਂਪਲਾ
ਸੰਗਰੂਰ, 10 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੱਡੀ ’ਤੇ ਤੂਰਬੰਜਾਰਾ ਪਿੰਡ ਜਾਂਦੇ ਸਮੇਂ ਕਥਿਤ ਤੌਰ ’ਤੇ ਹਮਲਾ ਕੀਤਾ ਜਾਣਾ ਬੇਹੱਦ ਗੰਭੀਰ, ਨਿੰਦਣਯੋਗ ਤੇ ਚਿੰਤਾਜਨਕ ਘਟਨਾ ਹੈ। ਮੈਂ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ।
ਸੰਗਰੂਰ, 10 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੱਡੀ ’ਤੇ ਤੂਰਬੰਜਾਰਾ ਪਿੰਡ ਜਾਂਦੇ ਸਮੇਂ ਕਥਿਤ ਤੌਰ ’ਤੇ ਹਮਲਾ ਕੀਤਾ ਜਾਣਾ ਬੇਹੱਦ ਗੰਭੀਰ, ਨਿੰਦਣਯੋਗ ਤੇ ਚਿੰਤਾਜਨਕ ਘਟਨਾ ਹੈ। ਮੈਂ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਇਹ ਸਿਰਫ਼ ਕਿਸੇ ਸਿਆਸੀ ਪਾਰਟੀ ਦੇ ਆਗੂ ਦੀ ਗੱਡੀ ’ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ, ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ। ਸਭ ਤੋਂ ਗੰਭੀਰ ਸਵਾਲ ਇਹ ਹੈ ਕਿ ਆਖ਼ਿਰ ਅਜਿਹੀ ਹਿੰਮਤ ਕਿਸ ਦੀ ਸਰਪ੍ਰਸਤੀ ਹੇਠ ਹੋਈ ?