10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ’ ਚ ਗੈਂਗਸਟਰਾਂ ਦੇ ਮੁੱਦੇ ’ ਤੇ ਰੰਧਾਵਾ - ਚੰਨੀ ਦੀ ਅਗਵਾਈ ਹੇਠ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ’ਚ ਗੈਂਗਸਟਰਾਂ ਦੇ ਮੁੱਦੇ ’ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮਗਰੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲਿਸ ਅਫ਼ਸਰਾਂ ’ਤੇ ਗੈਂਗਸਟਰਾਂ ਨਾਲ ਸੰਬੰਧ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ’ਚ ਗੈਂਗਸਟਰਾਂ ਦੇ ਮੁੱਦੇ ’ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮਗਰੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲਿਸ ਅਫ਼ਸਰਾਂ ’ਤੇ ਗੈਂਗਸਟਰਾਂ ਨਾਲ ਸੰਬੰਧ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਅਫ਼ਸਰਾਂ ਵਿਚ ਖ਼ਾਸ ਤੌਰ ’ਤੇ ਡੇਰਾ ਬਾਬਾ ਨਾਨਕ ਅਤੇ ਬਟਾਲਾ ਤੋਂ ਤਬਦੀਲ ਹੋ ਚੁੱਕੇ ਡੀ.ਐੱਸ.ਪੀ. ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਅਫ਼ਸਰਾਂ ਦੇ ਮੋਬਾਈਲ ਫੋਨਾਂ ਅਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇ । ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਰੰਧਾਵਾ ਨੇ ਇਹ ਗੰਭੀਰ ਦੋਸ਼ ਲਗਾਉਂਦਿਆਂ ਜਾਂਚ ਦੀ ਮੰਗ ਕੀਤੀ । ਰੰਧਾਵਾ ਨੇ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਇਹ ਗੱਲ ਕਹਿ ਰਹੇ ਹਨ ਤੇ ਜੇ ਉਨ੍ਹਾਂ ਦੇ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਪੰਜਾਬ ਦੇ ਡੀ.ਜੀ.ਪੀ. ਉਨ੍ਹਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰ ਸਕਦੇ ਹਨ । ਉਨ੍ਹਾਂ ਨੇ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਡੀ.ਜੀ.ਪੀ. ਗੈਂਗਸਟਰਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾ ਰਹੇ ਹਨ, ਜਦਕਿ ਜਿਨ੍ਹਾਂ ਲੋਕਾਂ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਨਾ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਹਥਿਆਰਾਂ ਦੇ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਭਰੀ ਸਟੇਜ ਤੋਂ ਹਜ਼ਾਰਾਂ ਲੋਕਾਂ ਦੇ ਸਾਹਮਣੇ ਇਕ ਅਜਿਹੇ ਗੈਂਗਸਟਰ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਜਿਸ ’ਤੇ 47 ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਉਪਰਾਲਾ ਨਹੀਂ ਕਰ ਰਹੀ ਸਗੋਂ ਗੈਂਗਸਟਰਵਾਦ ਨੂੰ ਹੋਰ ਹੱਲਾਸ਼ੇਰੀ ਦੇ ਰਹੀ ਹੈ। ਇਸੇ ਦੌਰਾਨ ਸੰਗਰੂਰ ਆਤਮਹੱਤਿਆ ਮਾਮਲੇ ’ਤੇ ਚੰਨੀ ਅਤੇ ਰੰਧਾਵਾ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਪਿੰਡ ਦੇ ਸਰਪੰਚ ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਲਿਆ ਸੀ, ਜਿਨ੍ਹਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਇਸ ਮਾਮਲੇ ਦੀ ਸੀ.ਬੀ.ਆਈ ਜਾਂਚ ਕਰਾਉਣ ਦੀ ਮੰਗ ਵੀ ਕੀਤੀ। ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਵਫਦ ਵਿਚ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੁਣ ਸਕੂਲੀ ਬੱਚਿਆਂ ਦੀ ਗਿਣਤੀ ’ ਤੇ ਟਿਕੇਗਾ ਸਫ਼ਾਈ ਸੇਵਕਾਂ , ਚੌਕੀਦਾਰਾਂ ਤੇ ਮਿੱਡ - ਡੇ ਮੀਲ ਵਰਕਰਾਂ ਦਾ ਰੁਜ਼ਗਾਰ ਅਗਲੀ ਖ਼ਬਰ ਘਰ ’ਚ ਇਕੱਲੇ ਰਹਿੰਦੇ ਵਿਅਕਤੀ ਦਾ ਕਤਲ
Ad Position 24