10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਜਪਾ ਵਲੋਂ ਕੱਢੀ ਜਾ ਰਹੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਤੋਂ ਪਹਿਲਾਂ ਭਾਜਪਾ ਨੇ ਘੜੀ ਰਣਨੀਤੀ

ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ 12 ਰੋਜ਼ਾ “ਨਸ਼ਾ ਮੁਕਤ ਪੰਜਾਬ ਯਾਤਰਾ” ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਯਾਤਰਾ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ 12 ਰੋਜ਼ਾ “ਨਸ਼ਾ ਮੁਕਤ ਪੰਜਾਬ ਯਾਤਰਾ” ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਯਾਤਰਾ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ। ਇਸ ਸਬੰਧੀ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਵਿਚ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ । ਮੀਟਿੰਗ ਵਿਚ ਯਾਤਰਾ ਦੇ ਰੂਟ, ਵੱਖ-ਵੱਖ ਪੜਾਵਾਂ, ਸਥਾਨਕ ਪ੍ਰੋਗਰਾਮਾਂ ਅਤੇ ਵਰਕਰਾਂ ਦੀ ਲਾਮਬੰਦੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਨੇ ਸੂਬਾ ਪੱਧਰ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਥਾਨਕ ਇਕਾਈਆਂ ਨੂੰ ਵੀ ਯਾਤਰਾ ਨਾਲ ਸਰਗਰਮੀ ਨਾਲ ਜੋੜਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸੂਬਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਸਮੇਤ ਕਈ ਸੀਨੀਅਰ ਆਗੂ ਅਤੇ ਪਾਰਟੀ ਅਹੁਦੇਦਾਰ ਮੌਜੂਦ ਰਹੇ। ਯਾਤਰਾ 18 ਤੋਂ 29 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾਵੇਗੀ। ਪਹਿਲੀ ਯਾਤਰਾ 18 ਸਤੰਬਰ ਨੂੰ ਪਠਾਨਕੋਟ ਸਥਿਤ ਸ਼ਹੀਦ ਸਿਆਮਾ ਪ੍ਰਸਾਦ ਮੁਖਰਜੀ ਸਮਾਰਕ ਤੋਂ ਸ਼ੁਰੂ ਹੋਵੇਗੀ। ਦੂਜੀ ਯਾਤਰਾ 19 ਨੂੰ ਸ੍ਰੀ ਫਤਿਹਗੜ੍ਹ ਸਾਹਿਬ, ਤੀਜੀ 20 ਨੂੰ ਫਾਜ਼ਿਲਕਾ ਅਤੇ ਚੌਥੀ 21 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਕੀਤੀ ਜਾਵੇਗੀ। ਹਰ ਯਾਤਰਾ ਵਿਚ ਕੇਂਦਰ ਸਰਕਾਰ ਦਾ ਇੱਕ ਮੰਤਰੀ ਜਾਂ ਭਾਜਪਾ ਦਾ ਕੌਮੀ ਪੱਧਰ ਦਾ ਆਗੂ ਸ਼ਾਮਿਲ ਹੋਵੇਗਾ। ਯਾਤਰਾ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ਵਿਚ ਹੋਵੇਗੀ, ਜਿਥੇ ਭਾਜਪਾ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ । ਇਸ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਿਲ ਹੋਣਗੇ। ਮੀਟਿੰਗ ਵਿਚ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ, ਸਥਾਨਕ ਇਕਾਈਆਂ ਦੀ ਸਰਗਰਮੀ ਤੇ ਸੀਨੀਅਰ ਆਗੂਆਂ ਤੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚਕਾਰ ਤਾਲਮੇਲ ਨੂੰ ਯਾਤਰਾ ਦੀ ਸਫਲਤਾ ਲਈ ਅਹਿਮ ਦੱਸਿਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ਨੂੰ ਕੋਈ ਖ਼ਤਰਾ ਨਹੀਂ ਅਗਲੀ ਖ਼ਬਰ ਹੁਣ ਸਕੂਲੀ ਬੱਚਿਆਂ ਦੀ ਗਿਣਤੀ ’ ਤੇ ਟਿਕੇਗਾ ਸਫ਼ਾਈ ਸੇਵਕਾਂ , ਚੌਕੀਦਾਰਾਂ ਤੇ ਮਿੱਡ - ਡੇ ਮੀਲ ਵਰਕਰਾਂ ਦਾ ਰੁਜ਼ਗਾਰ
Ad Position 24