06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ

ਸੁਭਾਨਪੁਰ (ਜਲੰਧਰ), 11 ਸਤੰਬਰ (ਸਤਨਾਮ ਸਿੰਘ)-ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ 9. 15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 12-09-2026
ਸੁਭਾਨਪੁਰ (ਜਲੰਧਰ), 11 ਸਤੰਬਰ (ਸਤਨਾਮ ਸਿੰਘ)-ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ 9.15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਜਾ ਕੇ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਐਂਬੂਲੈਂਸਾਂ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ। ਏ.ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿ੍ਤਕਾਂ ਕੋਲੋਂ ਇਕ ਵੋਟਰ ਕਾਰਡ ਮਿਲਿਆ ਹੈ, ਜਿਸ ਵਿਚ ਅਮਨਾ ਪਤਨੀ ਸਤਨਾਮ ਪਿੰਡ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕਾਂ ਕੋਲੋਂ ਮਿਲਿਆ ਬੈਗ ਤੇ ਮੋਟਰਸਾਈਕਲ ਉਨ੍ਹਾਂ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਹੁਣ ਉਹ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਬਣਾ ਰਹੇ ਹਨ ਤਾਂ ਜੋ ਲਾਸ਼ਾਂ ਦੀ ਸ਼ਨਾਖ਼ਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਬੈਂਕ ਘੁਟਾਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ’ਚ ਦੀਪਕ ਸਿੰਗਲਾ ਨੂੰ ਰਾਹਤ ਨਹੀਂ ਅਗਲੀ ਖ਼ਬਰ ਪਿੰਡ ਸੁਨਿਆਰਹੇੜੀ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24