ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ
ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਵਿਦੇਸ਼ ਵਿਚ ਮਨਾਏ ਜਾ ਰਹੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬ ਸਾਂਝੇ ਅਤੇ ਪਾਵਨ ਗ੍ਰੰਥ ਹਨ। ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸੰਬੰਧਿਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਤੇ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਮਨੁੱਖੀ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ।
ਹ
ਹਰਜਿੰਦਰ ਸਿੰਘ ਧਾਮੀ
12-09-2026
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਵਿਦੇਸ਼ ਵਿਚ ਮਨਾਏ ਜਾ ਰਹੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬ ਸਾਂਝੇ ਅਤੇ ਪਾਵਨ ਗ੍ਰੰਥ ਹਨ। ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸੰਬੰਧਿਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਤੇ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਮਨੁੱਖੀ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣੀਆਂ ਜੀਵਨ ਦੀ ਸੇਧਾਂ ਨਿਰਧਾਰਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੁੜਨ ਅਤੇ ਖੰਡੇ ਦੀ ਪਾਹੁਲ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਅੱਜ ਸਵੇਰੇ ਸਜੇਗਾ ਵਿਸ਼ਾਲ ਨਗਰ ਕੀਰਤਨ-ਕਾਹਲਵਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਿਥੇ ਪੁਰਾਤਨ ਰਵਾਇਤ ਅਨੁਸਾਰ 12 ਸਤੰਬਰ ਨੂੰ ਸਵੇਰੇ 7 ਵਜੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਉਥੇ ਸਾਰਾ ਦਿਨ ਹੋਰ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਦੇਰ ਅੱਧੀ ਰਾਤ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁ: ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਤੋਂ ਇਲਾਵਾ ਰਾਤ ਨੂੰ ਖੂਬਸੂਰਤ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹੋਣਗੇ।