11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ਪੰਜਾਬ ਮੰਗਦਾ ਹੈ ਇਨਸਾਫ਼’ ਦੇ ਨਾਅਰੇ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪੰਜਾਬ ਭਰ ’ਚ ਪ੍ਰਦਰਸ਼ਨ

ਚੰਡੀਗੜ੍ਹ, 11 ਸਤੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ‘ਪੰਜਾਬ ਮੰਗਦਾ ਹੈ ਇਨਸਾਫ਼’ ਨਾਅਰੇ ਹੇਠ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਪ੍ਰੋ.ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ‘ਪੰਜਾਬ ਮੰਗਦਾ ਹੈ ਇਨਸਾਫ਼’ ਨਾਅਰੇ ਹੇਠ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਦੀ ਘਟਨਾ ਲਈ ਜ਼ਿੰਮੇਵਾਰ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਨੂੰ ਲੈ ਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਮਿਲੇ, ਇਸ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਜ਼ਬਰਦਸਤ ਰੋਸ ਧਰਨਾ ਦਿੱਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕੀਤੀ। ਅੱਜ ਸਾਹਨੇਵਾਲ ਵਿਖੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੀ ਰਿਹਾਇਸ਼ ਦੇ ਬਾਹਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਰਬੀਰ ਸਿੰਘ ਇਆਲੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਤਾਂ ਲੁਧਿਆਣਾ ਦਿਹਾਤੀ ਦੀ ਲੀਡਰਸ਼ਿਪ ਨੇ ਸੰਦੀਪ ਸਿੰਘ ਰੁਪਾਲੋਂ ਅਤੇ ਜਗਰੂਪ ਸਿੰਘ ਰਾਏਕੋਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਸਾਹਮਣੇ ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਨੇ ਜਸਵਿੰਦਰ ਸਿੰਘ ਡਰੋਲੀ, ਨਰਿੰਦਰ ਸਿੰਘ ਭਿੰਡਰ ਅਤੇ ਲਖਬੀਰ ਸਿੰਘ ਕੋਟਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਲੰਬੀ ਦੇ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾ ਇਸ਼ ਦੇ ਬਾਹਰ ਚਮਕੌਰ ਸਿੰਘ ਬਰਾੜ, ਨਛੱਤਰ ਸਿੰਘ ਅਤੇ ਦਲੇਰ ਡੋਡ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਤਾਂ ਲਹਿਰਾਗਾਗਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਘਰ ਬਾਹਰ ਬਲਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਸੰਗਰੂਰ ਅਤੇ ਮਲੇਰਕੋਟਲਾ ਦੀ ਲੀਡਰਸ਼ਿਪ ਨੇ ਰੋਸ ਧਰਨਾ ਦਿੱਤਾ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਭਾਈ ਰਛਪਾਲ ਸਿੰਘ ਸੋਸ਼ਣ, ਅਵਤਾਰ ਸਿੰਘ ਕਾਹਨਗੜ੍ਹ ਅਤੇ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਤਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਘਰ ਦਾ ਘਿਰਾਓ ਸੁਖਵਿੰਦਰ ਸਿੰਘ ਸੰਗਰੂਰ, ਐਡਵੋਕੇਟ ਗਗਨਦੀਪ ਸਿੰਘ ਅਤੇ ਬਲਜਿੰਦਰ ਸਿੰਘ ਲਸੋਈ ਦੀ ਅਗਵਾਈ ਹੇਠ ਕੀਤਾ ਗਿਆ। ਰੋਪੜ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦੇ ਸਾਹਮਣੇ ਲਖਵਿੰਦਰ ਸਿੰਘ ਰੱਬੀ ਕੰਦੋਲਾ, ਜਗਦੀਪ ਸਿੰਘ ਕੰਸਾਲਾ, ਜਸ਼ਨਦੀਪ ਸਿੰਘ ਸੰਧੂ, ਐਡਵੋਕੇਟ ਸਰਬਜੀਤ ਸਿੰਘ ਬੈਂਸ, ਮਲੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਦੇ ਘਰ ਬਾਹਰ ਜਗਦੀਪ ਸਿੰਘ ਭੁੱਲਰ, ਤੇਜਿੰਦਰ ਸਿੰਘ ਢਿੱਲੋਂ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਹੁਸ਼ਿਆਰਪੁਰ ਵਿਖੇ ਡਾਕਟਰ ਰਵਜੋਤ ਸਿੰਘ ਦੀ ਰਿਹਾਇਸ਼ ਦੇ ਬਾਹਰ ਪ੍ਰਭਜੋਤ ਸਿੰਘ ਰਾਹੋਂ, ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਸਾਬਕਾ ਮੰਤਰੀ ਬਲਕਾਰ ਸਿੰਘ ਦੀ ਜਲੰਧਰ ਸਥਿਤ ਰਿਹਾਇਸ਼ ਦੇ ਸਾਹਮਣੇ ਮਹਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਜਲੰਧਰ, ਬੀਬੀ ਹਰਪ੍ਰੀਤ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ, ਜਗਜੀਤ ਸਿੰਘ ਜੱਗਾ ਹਲਕਾ ਇੰਚਾਰਜ ਕਪੂਰਥਲਾ, ਗੁਰਦੀਪ ਸਿੰਘ ਭੰਡਾਲ ਜ਼ਿਲਾ ਪ੍ਰਧਾਨ ਕਪੂਰਥਲਾ, ਜਗਜੀਤ ਸਿੰਘ ਧਾਲੀਵਾਲ ਹਲਕਾ ਇੰਚਾਰਜ ਕਪੂਰਥਲਾ, ਨਛੱਤਰ ਸਿੰਘ ਸੇਵਾਦਾਰ ਹਲਕਾ ਭੁਲੱਥ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਬਟਾਲਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਿਹਾਇਸ਼ ਦੇ ਬਾਹਰ ਮਨਜਿੰਦਰ ਸਿੰਘ ਬੱਲ, ਉਮਰਾਓ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਹਰਭਜਨ ਸਿੰਘ ਈ.ਟੀ.ਓ. ਦੀ ਰਿਹਾਇਸ਼ ਦੇ ਸਾਹਮਣੇ ਬੀਬੀ ਨਰਿੰਦਰ ਕੌਰ ਕਲਸੀ, ਜਸਕਰਨ ਰਿਆੜ ਅਤੇ ਅਮਨਦੀਪ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਦੀ ਮੌਤ ਦੇ ਚਲਦੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਾਕਿ ਤੋਂ ਡਰੋਨ ਰਾਹੀਂ ਆਈ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦ...
Ad Position 24