ਪਾਕਿ ਤੋਂ ਡਰੋਨ ਰਾਹੀਂ ਆਈ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਪੁਲਿਸ ਨੇ ਸਰਹੱਦ ਨੇੜਿਓਂ ਪਿੰਡ ਚਾਹਲ ਬਾਬਾ ਸਾਈਂ ਜੀ ਵਾਲਾ ਦੇ ਇਲਾਕੇ ਵਿਚੋਂ ਪਾਕਿਸਤਾਨ ਵਾਲੇ ਪਾਸਿਓਂ ਆਈ 12 ਕਿੱਲੋ 70 ਗ੍ਰਾਮ ਹੈਰੋਇਨ ਬਰਾਮਦ ਕੀਤੀ। ਹੈਰੋਇਨ ਨੂੰ ਕਬਜੇ ਵਿਚ ਲੈ ਕੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ।
ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਬਰਾਮਦ ਕੀਤੀ 12 ਕਿੱਲੋ ਹੈਰੋਇਨ ਨਾਲ ਪੁਲਿਸ ਪਾਰਟੀ।
12-09-2026