11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੁਖਬੀਰ ਸਿੰਘ ਬਾਦਲ ਨੇ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

ਚੰਡੀਗੜ੍ਹ, 11 ਸਤੰਬਰ (ਪ੍ਰੋ. ਅਵਤਾਰ ਸਿੰਘ)-ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਪ੍ਰੋ. ਅਵਤਾਰ ਸਿੰਘ)-ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਮਾਮਲੇ ’ਚ ਨਿਆਂ ਮਿਲਣ ਤੱਕ ਹਰ ਪੱਧਰ ’ਤੇ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਦੀ ਮੰਗ ਨੂੰ ਲੈ ਕੇ 14 ਸਤੰਬਰ (ਸੋਮਵਾਰ) ਨੂੰ ਸੂਬੇ ਭਰ ਦੇ ਵਿਧਾਨ ਸਭਾ ਹਲਕਿਆਂ ’ਚ ਰੋਸ ਵਿਖਾਵੇ ਕਰਨ ਦਾ ਐਲਾਨ ਕੀਤਾ। ਲਖਵਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ ਆਪਣੇ ਪਿਤਾ ਦੀ ਮੌਤ ਨਾਲ ਜੁੜੇ ਘਟਨਾਕ੍ਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਪਿੰਡ ’ਚ ਨਸ਼ਿਆਂ ਦੇ ਪਸਾਰ ਅਤੇ ਆਪਣੇ ਪੁੱਤਰ ਦੀ ਨਸ਼ੇ ਕਾਰਨ ਬਰਬਾਦ ਹੋ ਰਹੀ ਜ਼ਿੰਦਗੀ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਸਵਾਲ ਕੀਤਾ ਸੀ। ਪਰਿਵਾਰ ਅਨੁਸਾਰ ਇਸ ਤੋਂ ਬਾਅਦ ਗੁਲਜ਼ਾਰ ਸਿੰਘ ’ਤੇ ਕਥਿਤ ਤੌਰ ’ਤੇ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ, ਜਿਸ ਕਾਰਨ ਉਹ ਡਰ ਅਤੇ ਦਹਿਸ਼ਤ ਦੇ ਮਾਹੌਲ ’ਚ ਆ ਗਏ। ਲਖਵਿੰਦਰ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸਸਕਾਰ ਕਰ ਦਿੱਤਾ ਗਿਆ। ਪਰਿਵਾਰ ਦੀਆਂ ਗੱਲਾਂ ਸੁਣਨ ਤੋਂ ਬਾਅਦ ਸੁਖਬੀਰ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਜਿਨ੍ਹਾਂ ਹਾਲਾਤ ਦਾ ਸਾਹਮਣਾ ਕਰਨਾ ਪਿਆ, ਉਹ ਬੇਹੱਦ ਦੁਖਦਾਈ ਹਨ। ਉਨ੍ਹਾਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਵਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ’ਚ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਵਿਨਰਜੀਤ ਸਿੰਘ ਗੋਲਡੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਦੇ ਪੁੱਤਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਸਾਲਾਨਾ ਧਾਰਮਿਕ ਮੇਲੇ ਦੌਰਾਨ ਪੰਥ ਪ੍ਰਸਿੱਧ ਜਥਿਆਂ ਨੇ ਲਗਵਾਈ ਹਾਜ਼ਰੀ
Ad Position 24