11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ - ਰਾਜਾ ਵੜਿੰਗ ਸੰਗਰੂਰ ਵਿਖੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸੰਗਰੂਰ/ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ ਹੈ, ਅਸਲ ਵਿਚ ਕੋਈ ਆਫ਼ਰ ਲੈਟਰ ਦਿੱਤਾ ਹੀ ਨਹੀਂ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸਿਰਫ਼ ਸਥਾਨਕ ਡਿਪਟੀ ਕਮਿਸ਼ਨਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਸਰਕਾਰ ਨੂੰ ਲਿਖਿਆ ਗਿਆ ਇਕ “ਸਿਫ਼ਾਰਸ਼ੀ ਪੱਤਰ” ਸੌਂਪਿਆ ਗਿਆ ਸੀ।

Ad Position 21
repet_subhas-goyals [Copy P29]
ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ 12-09-2026
ਸੰਗਰੂਰ/ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ ਹੈ, ਅਸਲ ਵਿਚ ਕੋਈ ਆਫ਼ਰ ਲੈਟਰ ਦਿੱਤਾ ਹੀ ਨਹੀਂ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸਿਰਫ਼ ਸਥਾਨਕ ਡਿਪਟੀ ਕਮਿਸ਼ਨਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਸਰਕਾਰ ਨੂੰ ਲਿਖਿਆ ਗਿਆ ਇਕ “ਸਿਫ਼ਾਰਸ਼ੀ ਪੱਤਰ” ਸੌਂਪਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਦੇ ਸਸਕਾਰ ਤੋਂ ਪਹਿਲਾਂ ਪਰਿਵਾਰ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਇਹ ਅਸਲ ਨੌਕਰੀ ਦਾ ਆਫ਼ਰ ਲੈਟਰ ਹੈ। ਵੜਿੰਗ ਨੇ ਕਿਹਾ ਕਿ ਇਹ ਉਸ ਵਿਅਕਤੀ ਦੇ ਪਰਿਵਾਰ ਨਾਲ ਸ਼ਰ੍ਹੇਆਮ ਧੋਖਾਧੜੀ ਹੈ, ਜਿਸ ਨੂੰ ਜ਼ਲੀਲ ਕੀਤੇ ਜਾਣ ਮਗਰੋਂ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਵੜਿੰਗ ਨੇ ਕਾਂਗਰਸ ਦੀ ਉਸ ਮੰਗ ਨੂੰ ਮੁੜ ਦੁਹਰਾਇਆ ਜਿਸ ਵਿਚ ਮੰਤਰੀ ਮੰਡਲ ’ਚੋਂ ਚੀਮਾ ਦੀ ਤੁਰੰਤ ਬਰਖ਼ਾਸਤਗੀ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਮੇਤ ਪੂਰਾ ਇਨਸਾਫ਼ ਯਕੀਨੀ ਬਣਾਏਗੀ। ਵੜਿੰਗ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਤੋਂ ਲੈ ਕੇ ਹੇਠਲੇ ਪੱਧਰ ਦੇ ਵਰਕਰ ਤੱਕ, ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਕਾਡਰ ਇਨਸਾਫ਼ ਦੀ ਇਸ ਲੜਾਈ ਵਿਚ ਪਰਿਵਾਰ ਨਾਲ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ- 13 ਮਹੀਨਿਆਂ ਬਾਅਦ ਪੌਕਸੋ ਐਕਟ ਤਹਿਤ ਦੋਸ਼ੀ ਨੂੰ 20 ਸਾਲ ਦੀ ਸਜ਼ਾ ਅਗਲੀ ਖ਼ਬਰ ਚੰਡੀਗੜ੍ਹ ’ ਚ ਪੰਜਾਬੀ ਫ਼ਿਲਮ ‘ ਸਿੰਘ ਵਰਸਿਜ਼ ਕੌਰ -2’ ਦੇ ਪ੍ਰੀਮੀਅਰ ਸ਼ੋਅ ਮੌਕੇ ਲੱਗੀਆਂ ਖ਼ੂਬ ਰੌਣਕਾਂ ‘ਸਿੰਘ ਵਰਸਿਜ਼ ਕੌ...
Ad Position 24