13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਸੁੰਦਰ ਜਲੌਅ ਤੇ ਫੁੱਲਾਂ ਦੀ ਸਜਾਵਟ ਜਸਵੰਤ ਸਿੰਘ ਜੱਸ

ਅੰਮ੍ਰਿਤਸਰ, 12 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ 422 ਸਾਲ ਪਹਿਲਾਂ ਹੋਏ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੁਰਾਤਨ ਸਿੱਖ ਪ੍ਰੰਪਰਾਵਾਂ ਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਪਾਵਨ ਸਰੂਪ ਦੇ ਸੰਪਾਦਨ ਅਸਥਾਨ ਸ੍ਰੀ ਰਾਮਸਰ ਸਾਹਿਬ (ਪਾਤ: ਪੰਜਵੀਂ) ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅੱਜ ਅੰਮ੍ਰਿਤ ਵੇਲੇ ਵਿਸ਼ਾਲ ਨਗਰ ਕੀਰਤਨ ਸ਼ਰਧਾ ਸਹਿਤ ਸਜਾਇਆ ਗਿਆ, ਜਿਸ ਵਿਚ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਪ੍ਰਮੁੱਖ ਧਾਰਿਮਕ ਸ਼ਖਸੀਅਤਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਅਥਾਹ ਸ਼ਰਧਾ ਸਹਿਤ ਸ਼ਿਰਕਤ ਕੀਤੀ। ਸ੍ਰੀ ਰਾਮਸਰ ਸਾਹਿਬ ਵਿਖੇ ਸਵੇਰੇ ਪਾਠ ਦੇ ਭੋਗ ਪਾਏ ਜਾਣ ਅਤੇ ਆਸਾ ਜੀ ਦੀ ਵਾਰ ਦੇ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਵੇਰੇ ਕਰੀਬ 8 ਵਜੇ ਵਿਸ਼ਾਲ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ, ਰਣਸਿੰਙਿਆਂ ਦੀ ਵਿਸਮਾਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਆਰੰਭ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

 

ਅੰਮ੍ਰਿਤਸਰ, 12 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ 422 ਸਾਲ ਪਹਿਲਾਂ ਹੋਏ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੁਰਾਤਨ ਸਿੱਖ ਪ੍ਰੰਪਰਾਵਾਂ ਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਪਾਵਨ ਸਰੂਪ ਦੇ ਸੰਪਾਦਨ ਅਸਥਾਨ ਸ੍ਰੀ ਰਾਮਸਰ ਸਾਹਿਬ (ਪਾਤ: ਪੰਜਵੀਂ) ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅੱਜ ਅੰਮ੍ਰਿਤ ਵੇਲੇ ਵਿਸ਼ਾਲ ਨਗਰ ਕੀਰਤਨ ਸ਼ਰਧਾ ਸਹਿਤ ਸਜਾਇਆ ਗਿਆ, ਜਿਸ ਵਿਚ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਪ੍ਰਮੁੱਖ ਧਾਰਿਮਕ ਸ਼ਖਸੀਅਤਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਅਥਾਹ ਸ਼ਰਧਾ ਸਹਿਤ ਸ਼ਿਰਕਤ ਕੀਤੀ। ਸ੍ਰੀ ਰਾਮਸਰ ਸਾਹਿਬ ਵਿਖੇ ਸਵੇਰੇ ਪਾਠ ਦੇ ਭੋਗ ਪਾਏ ਜਾਣ ਅਤੇ ਆਸਾ ਜੀ ਦੀ ਵਾਰ ਦੇ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਵੇਰੇ ਕਰੀਬ 8 ਵਜੇ ਵਿਸ਼ਾਲ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ, ਰਣਸਿੰਙਿਆਂ ਦੀ ਵਿਸਮਾਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਆਰੰਭ ਹੋਇਆ। ਇਸ ਤੋਂ ਪਹਿਲਾਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ, ਨਗਾਰਚੀ ਤੇ ਨਰਸਿੰਙਾ ਵਾਦਕ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਸ਼ਬਦ ਕੀਰਤਨੀ ਜਥੇ, ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸਮੇਤ ਹੋਰ ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਵੀ ਸ਼ਾਮਿਲ ਹੋਈਆਂ ਤੇ ਰਸਤੇ ਵਿਚ ਵੀ ਸ਼ਹਿਰ ਵਾਸੀ ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਦੇ ਪਿਆਰ ਤੇ ਉਤਸ਼ਾਹ ਕਾਰਣ ਕੇਵਲ 2 ਕੁ ਕਿਲੋਮੀਟਰ ਦਾ ਰਸਤਾ ਕਰੀਬ ਢਾਈ ਪੌਣੇ ਤਿੰਨ ਘੰਟੇ ਵਿਚ ਤੈਅ ਕਰਨ ਬਾਅਦ ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ-ਗਿਆਨੀ ਅਮਰਜੀਤ ਸਿੰਘ ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਗਤਾਂ ਨੂੰ ਗੁਰ ਇਤਿਹਾਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ‘ਚ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਸਾਹਿਬ ਤੇ ਬਾਕੀ ਗੁਰੂ ਸਾਹਿਬਾਨ ਨੇ ਗੁਰੂ ਗ੍ਰੰਥ ਸਾਹਿਬ (ਪਹਿਲਾਂ ਪੋਥੀ ਸਾਹਿਬ) ਨੂੰ ਬੇਹੱਦ ਸਤਿਕਾਰ ਦਿੱਤਾ। ਇਸ ਲਈ ਸਾਨੂੰ ਵੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਤੇ ਸਤਿਕਾਰ ਕਰਦਿਆਂ ਇਸ ਦੀਆਂ ਮਹਾਨ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ। ਪੰਜਵੇਂ ਪਾਤਿਸ਼ਾਹ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ-ਧਾਮੀ ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਪ੍ਰਧਾਨ ਧਾਮੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਵੇਂ ਪਾਤਿਸ਼ਾਹ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਮਨੁੱਖੀ ਜੀਵਨ ਨੂੰ ਸੁਖਦਾਈ ਬਣਾਉਣ ਲਈ ਗੁਰਬਾਣੀ ਇਕ ਅਹਿਮ ਮਾਰਗ ਹੈ। ਨਗਰ ਕੀਰਤਨ ਦੌਰਾਨ ਸਿੱਖ ਨੌਜੁਆਨਾਂ ਵਲੋਂ ਖ਼ਾਲਸਈ ਸ਼ਸ਼ਤਰ ਕਲਾ ਗਤਕੇ ਦਾ ਪ੍ਰਦਰਸ਼ਨ ਕੀਤਾ ਗਿਆ ਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਮਾਹੌਲ ਨੂੰ ਅਧਿਆਤਮਿਕ ਬਣਾਇਆ। ਕੌਣ ਕੌਣ ਸ਼ਾਮਿਲ ਅੱਜ ਸਜਾਏ ਗਏ ਨਗਰ ਕੀਰਤਨ ਵਿਚ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ ਤੇ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਰਾਜਿੰਦਰ ਸਿੰਘ ਰੂਬੀ, ਜਤਿੰਦਰਪਾਲ ਸਿੰਘ, ਨਰਿੰਦਰ ਸਿੰਘ ਮਥਰੇਵਾਲ ਗੁਰਪ੍ਰੀਤ ਸਿੰਘ (ਸਰਾਵਾਂ), ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਦਵਿੰਦਰ ਸਿੰਘ, ਸ਼ਰਨਜੀਤ ਸਿੰਘ ਡੀਈਸੀ ਫੈਨ, ਸਤਿੰਦਰ ਸਿੰਘ ਚਾਵਲਾ, ਜਸਬੀਰ ਸਿੰਘ ਅਰੋੜਾ, ਜਗਦੀਸ਼ ਸਿੰਘ ਵਾਲੀਆ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਨਬੀਰ ਸਿੰਘ ਢੋਟ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਸ਼ਾਮਿਲ ਸਨ। ਇਥੇ ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਗਏ ਹੋਣ ਕਾਰਨ ਅੱਜ ਨਗਰ ਕੀਰਤਨ ਵਿਚ ਸ਼ਾਮਿਲ ਨਹੀਂ ਹੋਏ, ਜਦੋਂ ਕਿ ਬਹੁਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਮਾਝਾ ਖੇਤਰ ਦੇ ਸੀਨੀਅਰ ਅਕਾਲੀ ਤੇ ਹੋਰਨਾਂ ਰਾਜਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਗੁਰੂ ਰਾਮਦਾਸ ਜੀ ਦੀ ਨਗਰੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਗਰ ਕੀਰਤਨ ਤੋਂ ਦੂਰੀ ਬਣਾਈ ਰੱਖੀ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌਅ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕਰੀਬ ਤਿੰਨ ਘੰਟੇ ਸੁੰਦਰ ਜਲੌਅ ਸਜਾਏ ਗਏ, ਜਿਸ ਦੌਰਾਨ ਗੁਰੂ ਘਰ ਦੇ ਤੋਸ਼ਾਖਾਨੇ ਵਿਚ ਰੱਖੀਆਂ ਜਾਂਦੀਆਂ ਗੁਰੂ ਘਰ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਕ ਵਸਤੂਆਂ ਅਤੇ ਸ਼ਸਤਰਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਵਿਦੇਸ਼ੀ ਫੁੱਲਾਂ ਨਾਲ ਕੀਤੀ ਸੁੰਦਰ ਸਜਾਵਟ ਵੀ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਰਹੀ। ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਜਿਥੇ ਰੰਗ ਬਿਰੰਗੀ ਬਿਜਲਈ ਦੀਪਮਾਲਾ ਨਾਲ ਸਜਾਇਆ ਗਿਆ, ਉਥੇ ਸੰਗਤਾਂ ਨੇ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਦੇਸੀ ਘਿਉ ਦੇ ਦੀਵੇ ਜਗਾ ਕੇ ਵੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੱਜ ਸ਼ਾਮ 7 ਵਜੇ ਤੋਂ ਲੈ ਕੇ ਅੰਮ੍ਰਿਤ ਵੇਲੇ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵੀ ਸਜਾਏ ਗਏ।

Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਅਧਿਆਪਕਾਂ ਦੀਆਂ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ ਤਿੱਖੀਆਂ ਝੜਪਾਂ ਅਗਲੀ ਖ਼ਬਰ ਸੂਬੇ ’ਚ ਬਿਜਲੀ ਦੀ ਮੰਗ ਤੇ ਸਮਰੱਥਾ ਦੇ ਪਾੜੇ ਨੂੰ ਖਤਮ ਕਰਨ ਲਈ ਬਿਜਲੀ ਨਿਗਮ ਨੂੰ ਜਲਦ ਕਦਮ ਚੁੱਕਣ ਦੀ ਲੋੜ
Ad Position 24