12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ ਚ ਨਾਕਾਮਯਾਬ ਰਹੀ - ਅਕਾਲੀ ਦਲ ‘ ਵਾਰਿਸ ਪੰਜਾਬ ਦੇ ’

ਚੰਡੀਗੜ੍ਹ, 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਅੱਜ ਇਥੇ ਪ੍ਰੈਸ ਕਲੱਬ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਅਤੇ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਦੀ ਗਾਰੰਟੀ ਦੇਣ ਵਾਲੀ ਸਰਕਾਰ ਨਸ਼ੇ ਦੇ ਸਵਾਲਾਂ ਤੋਂ ਹੀ ਬੁਖਲਾ ਜਾਂਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਚੰਡੀਗੜ੍ਹ, 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਅੱਜ ਇਥੇ ਪ੍ਰੈਸ ਕਲੱਬ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਅਤੇ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਦੀ ਗਾਰੰਟੀ ਦੇਣ ਵਾਲੀ ਸਰਕਾਰ ਨਸ਼ੇ ਦੇ ਸਵਾਲਾਂ ਤੋਂ ਹੀ ਬੁਖਲਾ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਇਕੋ-ਇਕ ਹੱਲ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਸਰਕਾਰ ਵੀ ਨਸ਼ਾ ਰੋਕਣ ’ਚ ਨਾਕਾਮਯਾਬ ਰਹੀ। ਇਸ ਮੌਕੇ ਉੱਘੀਆਂ ਸ਼ਖਸੀਅਤਾਂ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਈਆਂ। 2017 ਵਿਚ ਆਮ ਆਦਮੀ ਪਾਰਟੀ ਵਲੋਂ ਰਾਜਾਸਾਂਸੀ ਤੋਂ ਚੋਣ ਲੜ ਚੁੱਕੇ ਜਗਜੋਤ ਸਿੰਘ ਖਾਲਸਾ ‘ਅਕਾਲੀ ਦਲ ਵਾਰਿਸ ਪੰਜਾਬ’ ਵਿਚ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਦਿਲਬਾਗ ਸਿੰਘ ਕੋਹਾਲੀ ਹਲਕਾ ਰਾਜਾਸਾਂਸੀ ਜੋ 14 ਸਾਲ ਤੋਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ, ਰਿਟਾਇਰਡ ਪੀ.ਸੀ.ਐਸ ਮਨਜੀਤ ਸਿੰਘ ਰਾਜਲਾ (ਐਸ.ਡੀ.ਐਮ) ਅਤੇ ਲਖਬੀਰ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਥਾਬਲਾ ਵੀ ਪਾਰਟੀ ਵਿਚ ਸ਼ਾਮਿਲ ਹੋ ਗਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ’ ਚ ਕੋਲੇ ਦੀ ਕੋਈ ਕਮੀ ਨਹੀਂ - ਤਰੁਨਪ੍ਰੀਤ ਸਿੰਘ ਸੌਂਦ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.07 ਫੁੱਟ
Ad Position 24