12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ’ ਚ ਕੋਲੇ ਦੀ ਕੋਈ ਕਮੀ ਨਹੀਂ - ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ’ਚ ਬਿਜਲੀ ਦੀ ਕਿੱਲਤ ਤੇ ਕੋਲੇ ਦੀ ਘਾਟ ਸਬੰਧੀ ਸਾਹਮਣੇ ਆ ਰਹੀਆਂ ਰਿਪੋਰਟਾਂ ਤੋਂ ਬਾਅਦ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ। ਪੰਜਾਬ ਭਵਨ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿਚ ਕੋਲੇ ਦੀ ਕੋਈ ਕਮੀ ਨਹੀਂ ਹੈ।

Ad Position 21
repet_subhas-goyals [Copy P29]
ਤਰੁਨਪ੍ਰੀਤ ਸਿੰਘ ਚੰਡੀਗੜ੍ਹ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 13-09-2026
ਚੰਡੀਗੜ੍ਹ, 12 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ’ਚ ਬਿਜਲੀ ਦੀ ਕਿੱਲਤ ਤੇ ਕੋਲੇ ਦੀ ਘਾਟ ਸਬੰਧੀ ਸਾਹਮਣੇ ਆ ਰਹੀਆਂ ਰਿਪੋਰਟਾਂ ਤੋਂ ਬਾਅਦ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।ਪੰਜਾਬ ਭਵਨ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ’ਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵਲੋਂ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵਲੋਂ ਇਕ ਯੂਨਿਟ ਵਿਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ ਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਫੋਟੋਗ੍ਰਾਫਰ ਤੇ ਕਵੀ ਹਰਭਜਨ ਸਿੰਘ ਬਾਜਵਾ ਨਹੀਂ ਰਹੇ-ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ ਚ ਨਾਕਾਮਯਾਬ ਰਹੀ - ਅਕਾਲੀ ਦਲ ‘ ਵਾਰਿਸ ਪੰਜਾਬ ਦੇ ’
Ad Position 24