ਸਰਕਾਰ ਕੁਝ ਅਖੌਤੀ ਕਿਸਾਨ ਜਥੇਬੰਦੀਆਂ ਰਾਹੀਂ ਬੀਜ ਬਿੱਲ ’ਤੇ ਮੋਹਰ ਲਵਾਉਣ ਦੀ ਕੋਸ਼ਿਸ਼ ’ਚ-ਲੱਖੋਵਾਲ
ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਬੀ. ਕੇ.
ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਬੀ. ਕੇ. ਯੂ. ਲੱਖੋਵਾਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਜਿਹੜੀਆਂ ਜਥੇਬੰਦੀਆਂ ਸਰਕਾਰ ਦੇ ਹੱਕ ਵਿਚ ਭੁਗਤਦੀਆਂ ਹਨ, ਉਹ ਅਸਲ ਕਿਸਾਨ ਅੰਦੋਲਨ ਦੀ ਨੁਮਾਇੰਦਗੀ ਨਹੀਂ ਕਰਦੀਆਂ। ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਵੀ ਬੀਜ ਬਿੱਲ ਅਤੇ ਬਿਜਲੀ ਬਿੱਲ ਨੂੰ ਲੈ ਕੇ ਸਰਕਾਰ ਨਾਲ ਲਿਖਤੀ ਫੈਸਲਾ ਹੋਇਆ ਸੀ ਕਿ ਇਹ ਬਿੱਲ ਨਹੀਂ ਲਿਆਂਦੇ ਜਾਣਗੇ, ਪਰ ਹੁਣ ਮੁੜ ਬੀਜ ਬਿੱਲ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮਲਟੀਨੈਸ਼ਨਲ ਕੰਪਨੀਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਸਭ ਤੋਂ ਵੱਡਾ ਨੁਕਸਾਨ ਕਿਸਾਨ ਨੂੰ ਹੋਵੇਗਾ। ਕਿਸਾਨ ਆਪਣੇ ਰਵਾਇਤੀ ਬੀਜ, ਜਿਵੇਂ ਕਣਕ ਆਦਿ, ਸੰਭਾਲ ਕੇ ਅਗਲੀ ਫ਼ਸਲ ਲਈ ਵਰਤਦਾ ਆ ਰਿਹਾ ਹੈ, ਪਰ ਜੇ ਬੀਜਾਂ ’ਤੇ ਕੰਪਨੀਆਂ ਦੇ ਅਧਿਕਾਰ ਵਧੇ ਤਾਂ ਕਿਸਾਨਾਂ ਲਈ ਆਪਣਾ ਬੀਜ ਸੰਭਾਲਣਾ ਅਤੇ ਦੁਬਾਰਾ ਵਰਤਣਾ ਮੁਸ਼ਕਿਲ ਹੋ ਸਕਦਾ ਹੈ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਉਹ ਬੀਜ ਬਿੱਲ ਦੀ ਵਿਰੋਧਤਾ ਕਰਦੇ ਹਨ ਅਤੇ ਸਰਕਾਰ ਨੂੰ ਇਸ ਕਦਮ ਤੋਂ ਪਿੱਛੇ ਹੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਬਿੱਲ ਵਾਪਸ ਨਾ ਲਿਆ ਤਾਂ ਦੇਸ਼ ਪੱਧਰ ’ਤੇ ਕਿਸਾਨਾਂ ਨੂੰ ਇਕੱਠਾ ਕਰਕੇ ਅੰਦੋਲਨ ਦੀ ਤਿਆਰੀ ਕੀਤੀ ਜਾਵੇਗੀ।