12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਿੰਚਾਈ ਅਤੇ ਉਦਯੋਗਾਂ ਲਈ ਨਿਰੰਤਰ ਬਿਜਲੀ ਨਾ ਮਿਲਣਾ ਚਿੰਤਾਜਨਕ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 12 ਸਤੰਬਰ (ਸੁਖਵਿੰਦਰ ਸਿੰਘ ਫੁੱਲ਼) – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਚ ਬਣੇ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਦਯੋਗ ਨੂੰ ਜਿਸ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਲਈ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਢੀਂਡਸਾ ਨੇ ਕਿਹਾ ਕਿ ਤਪਦੀ ਗਰਮੀ ਦੌਰਾਨ ਲੋਕਾਂ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਉਦਯੋਗਿਕ ਇਕਾਈਆਂ ਵਿਚ ਲੰਬੇ ਬਿਜਲੀ ਕੱਟਾਂ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸੰਗਰੂਰ, 12 ਸਤੰਬਰ (ਸੁਖਵਿੰਦਰ ਸਿੰਘ ਫੁੱਲ਼) – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਚ ਬਣੇ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਦਯੋਗ ਨੂੰ ਜਿਸ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਲਈ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਢੀਂਡਸਾ ਨੇ ਕਿਹਾ ਕਿ ਤਪਦੀ ਗਰਮੀ ਦੌਰਾਨ ਲੋਕਾਂ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਉਦਯੋਗਿਕ ਇਕਾਈਆਂ ਵਿਚ ਲੰਬੇ ਬਿਜਲੀ ਕੱਟਾਂ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਖੇਤੀਬਾੜੀ ਅਤੇ ਉਦਯੋਗਿਕ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਜਿਹੇ ’ਚ ਪੰਜਾਬ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਅਤੇ ਉਦਯੋਗਾਂ ਨੂੰ ਉਤਪਾਦਨ ਲਈ ਨਿਰੰਤਰ ਬਿਜਲੀ ਨਾ ਮਿਲਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੰਕਟ ਦੇ ਅਸਲ ਕਾਰਨਾਂ ਬਾਰੇ ਪੰਜਾਬ ਦੇ ਲੋਕਾਂ ਸਾਹਮਣੇ ਤੱਥਾਂ ਸਮੇਤ ਵ੍ਹਾਈਟ ਪੇਪਰ ਲਿਆਂਦਾ ਜਾਵੇ, ਪਾਵਰਕਾਮ ਦੀ ਵਿੱਤੀ ਅਤੇ ਪ੍ਰਬੰਧਕੀ ਸਥਿਤੀ ਦੀ ਸਮੀਖਿਆ ਕੀਤੀ ਜਾਵੇ ਅਤੇ ਭਵਿੱਖ ਲਈ ਠੋਸ ਬਿਜਲੀ ਉਤਪਾਦਨ ਤੇ ਸਪਲਾਈ ਯੋਜਨਾ ਤਿਆਰ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਪਹਾੜੀ ਇਲਾਕਿਆਂ ’ਚ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਅਗਲੀ ਖ਼ਬਰ ਸਰਕਾਰ ਕੁਝ ਅਖੌਤੀ ਕਿਸਾਨ ਜਥੇਬੰਦੀਆਂ ਰਾਹੀਂ ਬੀਜ ਬਿੱਲ ’ਤੇ ਮੋਹਰ ਲਵਾਉਣ ਦੀ ਕੋਸ਼ਿਸ਼ ’ਚ-ਲੱਖੋਵਾਲ
Ad Position 24