12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਦੇ ਪਹਾੜੀ ਇਲਾਕਿਆਂ ’ਚ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ

ਚੰਡੀਗੜ੍ਹ, 12 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦਿਨਾਂ ਦੌਰਾਨ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ ਤੋਂ ਜਾਰੀ ਸੂਚਨਾ ਅਨੁਸਾਰ 13 ਤੋਂ 17 ਸਤੰਬਰ ਤੱਕ ਉਤਰ ਭਾਰਤੀ ਰਾਜਾਂ ਵਿਚ ਵੱਖ ਵੱਖ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਚੰਡੀਗੜ੍ਹ, 12 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦਿਨਾਂ ਦੌਰਾਨ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ ਤੋਂ ਜਾਰੀ ਸੂਚਨਾ ਅਨੁਸਾਰ 13 ਤੋਂ 17 ਸਤੰਬਰ ਤੱਕ ਉਤਰ ਭਾਰਤੀ ਰਾਜਾਂ ਵਿਚ ਵੱਖ ਵੱਖ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਪਹਾੜੀ ਇਲਾਕਿਆਂ ’ਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 13 ਸਤੰਬਰ ਨੂੰ ਜ਼ਿਲ੍ਹਾ ਪਠਾਨਕੋਟ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਤਰ੍ਹਾਂ ਮੌਸਮੀ ਪ੍ਰਕ੍ਰਿਆ 14 ਅਤੇ 15 ਸਤੰਬਰ ਨੂੰ ਵੀ ਰਹੇਗੀ। ਪਰ 16 ਸਤੰਬਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਰੂਪਨਗਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਮਾਲਵਾ ਖੇਤਰ ਦੇ ਜ਼ਿਲ੍ਹੇ ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਮੁਕਤਸਰ ਅਤੇ ਬਠਿੰਡਾ ਮੀਂਹ ਤੋਂ ਵਾਂਝੇ ਰਹਿ ਸਕਦੇ ਹਨ। ਸਨਿਚਰਵਾਰ ਨੂੰ ਪੰਜਾਬ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਰੂਪਨਗਰ ਵਿਚ ਦਰਜ ਕੀਤਾ ਗਿਆ। ਜਦੋਂ ਕਿ ਹੋਰਨਾਂ ਥਾਵਾਂ ’ਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਐਸ.ਏ.ਐਸ ਨਗਰ ’ਚ 35.9 ਡਿਗਰੀ ਸੈਲਸੀਅਸ, ਫ਼ਰੀਦਕੋਟ ’ਚ 35 ਡਿਗਰੀ ਸੈਲਸੀਅਸ, ਲੁਧਿਆਣਾ ’ਚ 35.4 ਡਿਗਰੀ, ਅੰਮ੍ਰਿਤਸਰ ’ਚ 33.7 ਡਿਗਰੀ, ਬਠਿੰਡਾ ’ਚ 33.2 ਡਿਗਰੀ, ਜਲੰਧਰ ’ਚ 34.9 ਡਿਗਰੀ, ਪਟਿਆਲਾ ਵਿਚ 35.6 ਡਿਗਰੀ ਸੈਲਸੀਅਸ ਰਿਹਾ। ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਅਤੇ ਰਾਤ ਦਾ ਘੱਟੋ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਵਰਸਿਟੀ ਦੇ ਪੀ.ਜੀ. ਇਤਿਹਾਸ ਸਿਲੇਬਸ ’ਚੋਂ ਹਟਾਏ ਪੰਜਾਬ ਨਾਲ ਸੰਬੰਧਿਤ ਚਾਰ ਪੇਪਰ ਮੁੜ ਬਹਾਲ ਹੋਣਗੇ-ਡਾ. ਚੀਮਾ ਅਗਲੀ ਖ਼ਬਰ ਸਿੰਚਾਈ ਅਤੇ ਉਦਯੋਗਾਂ ਲਈ ਨਿਰੰਤਰ ਬਿਜਲੀ ਨਾ ਮਿਲਣਾ ਚਿੰਤਾਜਨਕ-ਪਰਮਿੰਦਰ ਸਿੰਘ ਢੀਂਡਸਾ
Ad Position 24