ਪੰਜਾਬ ’ਵਰਸਿਟੀ ਦੇ ਪੀ.ਜੀ. ਇਤਿਹਾਸ ਸਿਲੇਬਸ ’ਚੋਂ ਹਟਾਏ ਪੰਜਾਬ ਨਾਲ ਸੰਬੰਧਿਤ ਚਾਰ ਪੇਪਰ ਮੁੜ ਬਹਾਲ ਹੋਣਗੇ-ਡਾ. ਚੀਮਾ
ਚੰਡੀਗੜ੍ਹ, 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੀ.
ਚੰਡੀਗੜ੍ਹ, 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੀ.ਜੀ. ਇਤਿਹਾਸ ਦੇ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਚਾਰ ਪੇਪਰ ਹਟਾਏ ਜਾਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਕੋਲ ਉਠਾਇਆ ਗਿਆ। ਡਾ. ਚੀਮਾ ਨੇ ਦੱਸਿਆ ਕਿ ਯੂਨੀਵਰਸਿਟੀ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਹ ਫ਼ੈਸਲਾ ਜਲਦ ਵਾਪਸ ਲੈ ਕੇ ਪਹਿਲਾਂ ਵਾਲਾ ਸਿਲੇਬਸ ਬਹਾਲ ਕਰ ਦਿੱਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਪੇਪਰਾਂ ਨੂੰ ਸਿਲੇਬਸ ਵਿਚੋਂ ਹਟਾਇਆ ਜਾਣਾ ਪੰਜਾਬੀਆਂ ਅਤੇ ਪੰਜਾਬ ਦੀ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਵਚਨਬੱਧ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਡਾ. ਚੀਮਾ ਨੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਦਿੱਤੇ ਭਰੋਸੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਪਹਿਲਾਂ ਵਾਲਾ ਪੂਰਾ ਸਿਲੇਬਸ ਜਲਦ ਬਹਾਲ ਕੀਤਾ ਜਾਵੇਗਾ।