12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘ਸੇਵਾ ਸੰਕਲਪ ਅਭਿਆਨ’ ਪੰਜਾਬ ’ਚ ਧੂਮਧਾਮ ਨਾਲ ਮਨਾਏਗੀ ਭਾਜਪਾ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 12 ਸਤੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨ ਸੇਵਾ ਦੇ 25 ਸਾਲ ਪੂਰੇ ਹੋਣ ਮੌਕੇ ’ਤੇ 17 ਸਤੰਬਰ ਤੋਂ 17 ਅਕਤੂਬਰ ਤੱਕ ਪੂਰੇ ਪੰਜਾਬ ’ਚ ‘ਸੇਵਾ ਸੰਕਲਪ ਅਭਿਆਨ’ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਲੀਕੇ ਗਏ ਇਸ ਅਭਿਆਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ 25 ਸਾਲਾਂ ਦੀ ਸਫਲ ਜਨ ਸੇਵਾ ਯਾਤਰਾ 7 ਅਕਤੂਬਰ 2026 ਨੂੰ ਪੂਰੀ ਹੋ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਚੰਡੀਗੜ੍ਹ, 12 ਸਤੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨ ਸੇਵਾ ਦੇ 25 ਸਾਲ ਪੂਰੇ ਹੋਣ ਮੌਕੇ ’ਤੇ 17 ਸਤੰਬਰ ਤੋਂ 17 ਅਕਤੂਬਰ ਤੱਕ ਪੂਰੇ ਪੰਜਾਬ ’ਚ ‘ਸੇਵਾ ਸੰਕਲਪ ਅਭਿਆਨ’ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਲੀਕੇ ਗਏ ਇਸ ਅਭਿਆਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ 25 ਸਾਲਾਂ ਦੀ ਸਫਲ ਜਨ ਸੇਵਾ ਯਾਤਰਾ 7 ਅਕਤੂਬਰ 2026 ਨੂੰ ਪੂਰੀ ਹੋ ਰਹੀ ਹੈ। ਇਸ ਦੌਰਾਨ ਭਾਜਪਾ ਵਰਕਰ ਸੇਵਾ ਅਤੇ ਸਮਰਪਣ ਦੀ ਭਾਵਨਾ ਨਾਲ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕੇ ਸੇਵਾ ਦਾ ਸੰਦੇਸ਼ ਪਹੁੰਚਾਉਣਗੇ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਜਨ ਸੇਵਾ ਦਾ ਇਹ ਸਫ਼ਰ 2001 ਵਿਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਤਰੱਕੀ ਤੋਂ ਸ਼ੁਰੂ ਹੋਇਆ ਇਹ ਸਫ਼ਰ ਹੁਣ ਭਾਰਤ ਨੂੰ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਵੱਲ ਅੱਗੇ ਵੱਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਨ. ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ-ਦਿਨੇਸ਼ ਚੱਢਾ ਅਗਲੀ ਖ਼ਬਰ ਮਹਿਲਾ ਨੁਮਾਇੰਦਿਆਂ ਦੀ ਭਾਗੀਦਾਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ-ਕੈਂਥ
Ad Position 24