ਪਾਕਿ ’ਚ 6 ਮਹੀਨਿਆਂ ਦੌਰਾਨ ਬਾਲ ਸ਼ੋਸ਼ਣ ਦੇ 1,914 ਮਾਮਲੇ ਦਰਜ
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ (ਜਨਵਰੀ ਤੋਂ ਜੂਨ 2026) ਦੌਰਾਨ ਬੱਚਿਆਂ ਖ਼ਿਲਾਫ਼ ਹਿੰਸਾ ਅਤੇ ਸ਼ੋਸ਼ਣ ਦੇ 1,914 ਮਾਮਲੇ ਦਰਜ ਕੀਤੇ ਗਏ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀ.
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ (ਜਨਵਰੀ ਤੋਂ ਜੂਨ 2026) ਦੌਰਾਨ ਬੱਚਿਆਂ ਖ਼ਿਲਾਫ਼ ਹਿੰਸਾ ਅਤੇ ਸ਼ੋਸ਼ਣ ਦੇ 1,914 ਮਾਮਲੇ ਦਰਜ ਕੀਤੇ ਗਏ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਮੀਤ ਪ੍ਰਧਾਨ ਅਤੇ ਸੈਨੇਟਰ ਸ਼ੈਰੀ ਰਹਿਮਾਨ ਨੇ ਇਨ੍ਹਾਂ ਅੰਕੜਿਆਂ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਬੱਚਿਆਂ ‘ਤੇ ਜ਼ੁਲਮ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾ ਸਕਦਾ। ਸੈਨੇਟਰ ਸ਼ੈਰੀ ਰਹਿਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਬੱਚਿਆਂ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਦੀ ਰੱਖਿਆ ਪਰਿਵਾਰ, ਸਮਾਜ ਅਤੇ ਰਿਆਸਤ (ਸਰਕਾਰ) ਵਲੋਂ ਕੀਤੀ ਜਾਣੀ ਚਾਹੀਦੀ ਹੈ, ਪਰ ਉਹ ਬੱਚੇ ਸਰਕਾਰ ਦੀ ਲਾਪਰਵਾਹੀ ਕਾਰਨ ਹਿੰਸਾ ਅਤੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਰਿਪੋਰਟ ਕੀਤੇ ਗਏ ਕੁੱਲ ਮਾਮਲਿਆਂ ‘ਚੋਂ 80 ਫ਼ੀਸਦੀ ਮਾਮਲੇ ਇਕੱਲੇ ਲਹਿੰਦੇ ਪੰਜਾਬ ਸੂਬੇ ‘ਚੋਂ ਸਾਹਮਣੇ ਆਏ ਹਨ, ਜਿਸ ਨਾਲ ਮੌਜੂਦਾ ਬਾਲ ਸੁਰੱਖਿਆ ਢਾਂਚੇ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।