12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਰੀਸ਼ ਰਾਵਤ ਵਲੋਂ ਕਾਂਗਰਸ ਦੇ ਸਾਰੇ ਅਹੁਦੇ ਛੱਡਣ ਦਾ ਐਲਾਨ ਸਹਿਯੋਗੀ ਦੇ ਘਰੋਂ ਨਕਦੀ ਤੇ ਗਹਿਣੇ ਮਿਲਣ ਤੋਂ ਬਾਅਦ ਲਿਆ ਫ਼ੈਸਲਾ

ਦੇਹਰਾਦੂਨ, 12 ਸਤੰਬਰ (ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਦੇਹਰਾਦੂਨ, 12 ਸਤੰਬਰ (ਪੀ.ਟੀ.ਆਈ.)-ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ । ਇਹ ਫ਼ੈਸਲਾ ਉਨ੍ਹਾਂ ਦੇ ਨਿੱਜੀ ਸਹਾਇਕ ਦੇ ਘਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਨਕਦੀ ਤੇ ਗਹਿਣੇ ਬਰਾਮਦ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਰਾਵਤ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਫ਼ੈਸਲਾ ਇਸ ਲਈ ਕੀਤਾ ਹੈ ਤਾਂ ਜੋ ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਉਨ੍ਹਾਂ ਕਾਰਨ ਪ੍ਰਭਾਵਿਤ ਨਾ ਹੋਵੇ। ਈ.ਡੀ. ਨੇ ਵੀਰਵਾਰ ਨੂੰ ਕੀਤੀ ਛਾਪੇਮਾਰੀ ਦੌਰਾਨ ਚੰਦਨ ਸਿੰਘ ਜੀਨਾ ਦੇ ਟਿਕਾਣੇ ਤੋਂ ਲਗਭਗ 12 ਮਹਿੰਗੀਆਂ ਕਲਾਈ ਘੜੀਆਂ ਤੇ 32 ਲੱਖ ਰੁਪਏ ਨਕਦ ਬਰਾਮਦ ਕੀਤੇ ਸਨ। ਜੀਨਾ ਇਸ ਸਮੇਂ ਰਾਵਤ ਦੇ ਨਿੱਜੀ ਸਹਾਇਕ ਹਨ। ਇਸ ਤੋਂ ਪਹਿਲਾਂ ਉਹ 2014 ਤੋਂ 2017 ਤੱਕ ਰਾਵਤ ਦੇ ਮੁੱਖ ਮੰਤਰੀ ਰਹਿਣ ਦੌਰਾਨ ਵਿਸ਼ੇਸ਼ ਡਿਊਟੀ ਅਧਿਕਾਰੀ (ਓ.ਐੱਸ.ਡੀ.) ਵਜੋਂ ਵੀ ਕੰਮ ਕਰ ਚੁੱਕੇ ਹਨ। ਈ.ਡੀ. ਨੇ ਕਿਹਾ ਹੈ ਕਿ ਇਹ ਛਾਪੇਮਾਰੀ ਸੂਬਾ ਸੇਵਾ ਚੋਣ ਕਮਿਸ਼ਨ ਵਲੋਂ 2016 ’ਚ ਕਰਵਾਈ ਗਈ ਇਕ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਹਿੰਦੀ ’ਚ ਕੀਤੀ ਇਕ ਸੋਸ਼ਲ ਮੀਡੀਆ ਪੋਸਟ ’ਚ ਰਾਵਤ ਨੇ ਕਿਹਾ ਕਿ ਉਹ ਆਪਣੇ ਲੰਬੇ ਸਮੇਂ ਤੋਂ ਸਹਿਯੋਗੀ ਰਹੇ ਜੀਨਾ ਖ਼ਿਲਾਫ਼ ਭਰਤੀ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ’ਤੇ ਵਿਸ਼ਵਾਸ ਨਹੀਂ ਕਰਦੇ, ਪਰ ਉਹ ਬਿਲਕੁਲ ਨਹੀਂ ਚਾਹੁੰਦੇ ਕਿ ਇਹ ਮਾਮਲਾ ਕਾਂਗਰਸ ਦੀ ਚੋਣ ਮੁਹਿੰਮ ਨੂੰ ਕਮਜ਼ੋਰ ਕਰੇ।
Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਵਿਚ ਦੱਖਣੀ ਏਸ਼ਿਆਈ ਭਾਈਚਾਰੇ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ 3 ਦੋਸ਼ੀ ਪਾਏ ਗਏ ਅਗਲੀ ਖ਼ਬਰ ਯੋਗੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
Ad Position 24