13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਫੀਮ ਦੇ ਮਾਮਲੇ ਵਿਚ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ ਐੱਸ.ਐੱਚ.ਓ. ਕੱਚਾ ਪੱਕਾ ਗ੍ਰਿਫ਼ਤਾਰ, ਬਾਕੀ ਤਿੰਨ ਮੁਲਜ਼ਮ ਫ਼ਰਾਰ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦਿਆਂ ਥਾਣਾ ਵਲਟੋਹਾ ਅਤੇ ਥਾਣਾ ਕੱਚਾ ਪੱਕਾ ਦੇ ਐਸ. ਐਚ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦਿਆਂ ਥਾਣਾ ਵਲਟੋਹਾ ਅਤੇ ਥਾਣਾ ਕੱਚਾ ਪੱਕਾ ਦੇ ਐਸ.ਐਚ.ਓਜ਼ ਤੋਂ ਇਲਾਵਾ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸੰਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ । ਇਸ ਸੰਬੰਧ ਵਿਚ ਥਾਣਾ ਵਲਟੋਹਾ ਦੇ ਐਸ.ਐਚ.ਓ. ਸਬ ਇੰਸਪੈਕਟਰ ਬਲਜਿੰਦਰ ਸਿੰਘ ਤੇ ਥਾਣਾ ਕੱਚਾ ਪੱਕਾ ਦੇ ਐਸ.ਐਚ.ਓ. ਸਬ ਇੰਸਪੈਕਟਰ ਕਿਰਪਾਲ ਸਿੰਘ, ਵਿਚੋਲੀਏ ਰੌਬਿਨ ਸਿੰਘ ਵਾਸੀ ਮਾੜੀ ਮੇਘਾ ਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ । ਇਸ ਸੰਬੰਧੀ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਦੋ ਮੁਕੱਦਮੇ ਦਰਜ ਹਨ । ਇਨ੍ਹਾਂ ਵਿਚ ਮੁਕੱਦਮਾ ਨੰਬਰ ਇਕ ਸਤੰਬਰ ਨੂੰ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿਚ ਉਸ ਕੋਲੋਂ 14 ਕਿੱਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ । ਇਸੇ ਤਰ੍ਹਾਂ ਦੋ ਸਤੰਬਰ ਨੂੰ ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿਚ 2 ਕਿੱਲੋ ਅਫ਼ੀਮ ਬਰਾਮਦ ਹੋਈ ਸੀ । ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ’ਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੌਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ । ਇਸੇ ਤਰ੍ਹਾਂ ਸਬ ਇੰਸਪੈਕਟਰ ਕਿਰਪਾਲ ਸਿੰਘ ’ਤੇ ਵਿਚੋਲੀਏ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ । ਰੌਬਿਨ ਸਿੰਘ ਤੇ ਪੂਰਨ ਸਿੰਘ ’ਤੇ ਇਨ੍ਹਾਂ ਕਥਿਤ ਲੈਣ-ਦੇਣ ਵਿਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ । ਪੁਲਿਸ ਨੇ ਕਾਰਵਾਈ ਕਰਦਿਆਂ ਐਸ.ਐਚ.ਓ. ਥਾਣਾ ਕੱਚਾ ਪੱਕਾ ਦੇ ਇੰਚਾਰਜ ਸਬ ਇੰਸਪੈਕਟਰ ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਬਾਕੀ ਤਿੰਨ ਮੁਲਜ਼ਮ ਐਸ.ਐਚ.ਓ. ਵਲਟੋਹਾ ਬਲਜਿੰਦਰ ਸਿੰਘ, ਰੌਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ, ਜਿਨਾਂ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਅਨੁਸਾਰ ਇਸ ਮਾਮਲੇ ਦੀ ਤਫਤੀਸ਼ ਡੀ.ਐਸ.ਪੀ. ਭਿੱਖੀਵਿੰਡ ਅਤੁਲ ਸੋਨੀ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਬਾਰੀ ਅਗਲੀ ਖ਼ਬਰ ਗਰੀਬੀ ਵੀ ਇਕ ਸਰਾਪ ਹੈ
Ad Position 24