ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83 ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ
ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ-ਭਾਈ ਮਨਜੀਤ ਸਿੰਘ
ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਵਿਸ਼ੇਸ਼ ਸਮਾਗਮ ਕਰਵਾਇਆ । ਇਸ ਦੌਰਾਨ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਵਿਸ਼ੇਸ਼ ਸਮਾਗਮ ਕਰਵਾਇਆ । ਇਸ ਦੌਰਾਨ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰਚੜਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਦਰਪੇਸ਼ ਚੁਣੌਤੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਨੌਜਵਾਨਾਂ ਨੂੰ ਸਿੱਖੀ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਅੱਜ ਨਸ਼ਿਆਂ, ਬੇਰੁਜ਼ਗਾਰੀ, ਵਿਦੇਸ਼ਾਂ ਵੱਲ ਹੋ ਰਹੇ ਵੱਡੇ ਪੱਧਰ ਦੇ ਪਰਵਾਸ ਅਤੇ ਸਮਾਜਿਕ ਨਿਰਾਸ਼ਾ ਵਰਗੀਆਂ ਚੁਣੌਤੀਆਂ ਨਾਲ ਜੂਝ ਰਹੀ ਹੈ। ਅਜਿਹੇ ਸਮੇਂ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਇਸ ਤੋਂ ਪਹਿਲਾਂ ਭਾਈ ਤਜੇਸ਼ਵਰ ਪ੍ਰਤਾਪ ਸਿੰਘ ਗੋਬਿੰਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਏਕਤਾ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਵਿਚੋਂ ਨਸ਼ਿਆਂ ਦੀ ਮਾਰੂ ਅਲਾਮਤ ਦੇ ਖਾਤਮੇ, ਧਰਮ ਪਰਿਵਰਤਨ ਦੀ ਚੁਣੌਤੀ ਤੋਂ ਸਿੱਖ ਸਮਾਜ ਦੀ ਰਾਖੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਪੰਥ ਨਾਲ ਸੰਬੰਧਿਤ ਗੰਭੀਰ ਮੁੱਦਿਆਂ ਦਾ ਹੱਲ ਟਕਰਾਅ ਦੀ ਬਜਾਏ ਗੱਲਬਾਤ, ਲੋਕਤੰਤਰਿਕ ਪ੍ਰਕਿਰਿਆ ਅਤੇ ਸੰਵਿਧਾਨਕ ਢੰਗ ਨਾਲ ਕੱਢਿਆ ਜਾਣਾ ਚਾਹੀਦਾ ਹੈ। ਇਸ ਮੌਕੇ ਡਾ: ਭਗਵਾਨ ਸਿੰਘ, ਮਨਜੀਤ ਸਿੰਘ ਮੋਹਾਲੀ, ਡਾ: ਕਾਰਜ ਸਿੰਘ ਧਰਮਸਿੰਘਵਾਲਾ, ਜੈਮਲ ਸਿੰਘ ਕਲਸੀਆਂ, ਰਣਜੋਧ ਸਿੰਘ ਪ੍ਰਧਾਨ ਖਾਲਸਾ ਕਾਲਜ ਯੂਨਿਟ, ਅਮਨਦੀਪ ਸਿੰਘ, ਹਰਪਾਲ ਸਿੰਘ, ਸੁਰਿੰਦਰ ਸਿੰਘ ਉਦੋਕੇ, ਗੁਰਮੁੱਖ ਸਿੰਘ ਸੰਧੂ, ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਭਾਈ ਪਰਮਜੀਤ ਸਿੰਘ ਤਨੇਲ, ਅਮਨਜੋਤ ਸਿੰਘ, ਗੁਰਚਰਨ ਸਿੰਘ ਸੂਬੇਦਾਰ, ਬਾਬਾ ਸੁਖਦੇਵ ਸਿੰਘ ਭੂਰਾ, ਹਰਪਾਲ ਸਿੰਘ ਮਾਹਨੇਕੇ, ਮਿਹਰ ਸਿੰਘ, ਹਰਦੀਪ ਸਿੰਘ ਬਾਠ ਖਰੜ,ਹਰਪਿੰਦਰ ਸਿੰਘ ਸੰਧੂ, ਜੱਸ ਸਿੰਘ ਭੂਰਾ,ਮਧੂਪਾਲ ਸਿੰਘ ਗੋਗਾ, ਪ੍ਰਭਜੋਤ ਸਿੰਘ ਫਰੀਦਕੋਟ, ਕੁਲਦੀਪ ਸਿੰਘ ਕੰਬੋਕੇ, ਅਮਰਤੇਸ਼ਵਰ ਸਿੰਘ (ਜੀ ਐੱਨ ਡੀ ਯੂ), ਤੇਜਿੰਦਰ ਸਿੰਘ, ਅਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਫੈਡਰੇਸ਼ਨ ਆਗੂ ਹਾਜ਼ਰ ਸਨ।