13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ ਪੰਜਾਬ ਯੂਥ ਰੰਨ ’ ਤਹਿਤ ਬਠਿੰਡਾ ’ ਚ 25 ਹਜ਼ਾਰ ਤੋਂ ਵੱਧ ਲੋਕਾਂ ਨੇ 5 ਕਿੱਲੋਮੀਟਰ ਦੌੜ ਕੇ ਰਚਿਆ ਇਤਿਹਾਸ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਨੂੰ ਨਸ਼ਾ ਮੁਕਤ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਠਿੰਡਾ ਵਿਚ ਕਰਵਾਈ ਗਈ ‘ਪੰਜਾਬ ਯੂਥ ਰਨ-2026’ ਦੌਰਾਨ ਅੱਜ ਹਜ਼ਾਰਾਂ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਪੂਰੇ ਜੋਸ਼ ਨਾਲ ਇਕੱਠਿਆਂ ਦੌੜ ਲਗਾ ਕੇ ਇਤਿਹਾਸ ਰਚ ਦਿੱਤਾ । ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਈ 5 ਕਿੱਲੋਮੀਟਰ ਦੌੜ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਬਠਿੰਡਾ ਨਸ਼ਾਮੁਕਤ ਪੰਜਾਬ, ਸਿਹਤਮੰਦ ਪੰਜਾਬ ਅਤੇ ਖੇਡਦਾ ਪੰਜਾਬ ਦੇ ਸੰਦੇਸ਼ ਨਾਲ ਰੰਗਿਆ ਨਜ਼ਰ ਆਇਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਨੂੰ ਨਸ਼ਾ ਮੁਕਤ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਠਿੰਡਾ ਵਿਚ ਕਰਵਾਈ ਗਈ ‘ਪੰਜਾਬ ਯੂਥ ਰਨ-2026’ ਦੌਰਾਨ ਅੱਜ ਹਜ਼ਾਰਾਂ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਪੂਰੇ ਜੋਸ਼ ਨਾਲ ਇਕੱਠਿਆਂ ਦੌੜ ਲਗਾ ਕੇ ਇਤਿਹਾਸ ਰਚ ਦਿੱਤਾ । ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਈ 5 ਕਿੱਲੋਮੀਟਰ ਦੌੜ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਬਠਿੰਡਾ ਨਸ਼ਾਮੁਕਤ ਪੰਜਾਬ, ਸਿਹਤਮੰਦ ਪੰਜਾਬ ਅਤੇ ਖੇਡਦਾ ਪੰਜਾਬ ਦੇ ਸੰਦੇਸ਼ ਨਾਲ ਰੰਗਿਆ ਨਜ਼ਰ ਆਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮੈਰਾਥਨ ਨੂੰ ਪੁੱਡਾ ਮਾਰਕੀਟ ਕੋਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਮੌਕੇ ਡਾਇਟੀਸ਼ੀਅਨ ਅੰਮ੍ਰਿਤ ਦਿਓਲ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ, ਪਰਮਜੀਤ ਕੋਟਫੱਤਾ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ, ‘ਆਪ’ ਦੇ ਵੱਖ-ਵੱਖ ਆਗੂ, ਕੌਂਸਲਰ, ਚੇਅਰਮੈਨ, ਪਾਰਟੀ ਵਿੰਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਰਹੇ। ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਅਤੇ ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਤੇਜ਼ੀ ਨਾਲ ਸਕਾਰਾਤਮਿਕ ਬਦਲਾਅ ਵੱਲ ਵਧ ਰਿਹਾ ਹੈ। ਮੈਰਾਥਨ ਵਿਚ ਬਠਿੰਡਾ ਵਾਸੀਆਂ ਦੀ ਵੱਡੀ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਸਿਹਤਮੰਦ ਜੀਵਨ ਨੂੰ ਤਰਜੀਹ ਦੇਣਾ ਚਾਹੁੰਦਾ ਹੈ। ਸਮਾਗਮ ਦੌਰਾਨ ਜਿਥੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਤੇ ਮੈਡਲ ਪ੍ਰਦਾਨ ਕੀਤੇ ਗਏ, ਉਥੇ ਕੈਸ਼ ਰਜਿਸਟ੍ਰੇਸ਼ਨ ਵਾਲੇ ਭਾਗੀਦਾਰਾਂ ਵਿਚ ਪੁਰਸ਼, ਮਹਿਲਾ, ਅੰਡਰ-19, 19 ਤੋਂ 35 ਸਾਲ, 35 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਜੇਤੂਆਂ ਨੂੰ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੈਰਾਥਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦਾ ਵਿਸ਼ੇਸ਼ ਸਹਿਯੋਗ ਰਿਹਾ। ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਨੇ ਮੇਅਰ ਪਦਮਜੀਤ ਮਹਿਤਾ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਠਿੰਡਾ ਨੇ ‘ਨਸ਼ਾ ਮੁਕਤ ਪੰਜਾਬ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿਚ ਇਕ ਪ੍ਰੇਰਣਾਦਾਇਕ ਮਿਸਾਲ ਪੇਸ਼ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਕਾਰਨ ਉਦਯੋਗ ਤਬਾਹ ਹੋਣ ਕਿਨਾਰੇ-ਬੈਂਸ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ-ਧਾਮੀ
Ad Position 24