15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਸੰਕਟ ਨੂੰ ਲੈ ਕੇ ਵੱਡੀ ਗਿਣਤੀ ’ ਚ ਕਾਂਗਰਸੀਆਂ ਨੇ ਬਿਜਲੀ ਨਿਗਮ ਦਾ ਮੁੱਖ ਦਫਤਰ ਘੇਰਿਆ ਭਗਵੰਤ ਮਾਨ ਨੇ ਸੂਬੇ ਨੂੰ 25 ਸਾਲ ਪਿੱਛੇ ਧੱਕਿਆ-ਰਾਜਾ ਵੜਿੰਗ

ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੂਬੇ ਵਿਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਪਹਿਲਾਂ ਮੰਚ ’ਤੇ ਵੱਖ ਵੱਖ ਆਗੂਆਂ ਨੇ ਸੂਬਾ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਉਪਰੰਤ ਬਿਜਲੀ ਨਿਗਮ ਦੇ ਮੁੱਖ ਦਫਤਰ ਵੱਲ ਰਾਜਾ ਵੜਿੰਗ ਦੀ ਅਗਵਾਈ ’ਚ ਕੂਚ ਕਰਨ ਲੱਗੇ ਤਾਂ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੂਬੇ ਵਿਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਪਹਿਲਾਂ ਮੰਚ ’ਤੇ ਵੱਖ ਵੱਖ ਆਗੂਆਂ ਨੇ ਸੂਬਾ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਉਪਰੰਤ ਬਿਜਲੀ ਨਿਗਮ ਦੇ ਮੁੱਖ ਦਫਤਰ ਵੱਲ ਰਾਜਾ ਵੜਿੰਗ ਦੀ ਅਗਵਾਈ ’ਚ ਕੂਚ ਕਰਨ ਲੱਗੇ ਤਾਂ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਜਦੋਂ ਰਾਜਾ ਵੜਿੰਗ ਸਮੇਤ ਹੋਰ ਆਗੂ ਬੈਰੀਕੇਡਿੰਗ ਟੱਪ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਬਲ ਵਲੋਂ ਧਰਨਾਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਜਿਸ ਨਾਲ ਕੁਲਬੀਰ ਸਿੰਘ ਜੀਰਾ ਦੇ ਪੈਰ ’ਤੇ ਸੱਟ ਲੱਗੀ ਤੇ ਹੋਰ ਵੀ ਕਈ ਆਗੂ ਪਾਣੀ ਦੀਆਂ ਬੁਛਾੜਾਂ ਦੀ ਲਪੇਟ ਵਿਚ ਆ ਗਏ । ਉਪਰੰਤ ਕਾਂਗਰਸ ਦੇ ਆਗੂਆਂ ਨੂੰ ਬੱਸਾਂ ਵਿਚ ਤੁੰਨ ਕੇ ਪੁਲਿਸ ਵਲੋਂ ਵੱਖ ਵੱਖ ਥਾਵਾਂ ’ਤੇ ਛੱਡ ਦਿੱਤਾ ਗਿਆ । ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਵਿਚ ਪੈਦਾ ਹੋਇਆ ਬਿਜਲੀ ਸੰਕਟ ‘ਆਪ’ ਸਰਕਾਰ ਦੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਮੁਕੰਮਲ ਕੁਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ ਹਨ ਜਿਨ੍ਹਾਂ ਨੇ ਪੰਜਾਬ ਨੂੰ 25 ਸਾਲ ਪਿੱਛੇ ਧੱਕ ਦਿੱਤਾ ਹੈ । ਵੜਿੰਗ ਨੇ ਕਿਹਾ ਕਿ ਅਯੋਗ ਅਤੇ ਭ੍ਰਿਸ਼ਟ ਲੋਕਾਂ ਦੇ ਹੱਥਾਂ ਵਿਚ ਵਾਗਡੋਰ ਹੋਣ ਕਾਰਨ ਪੀ.ਐੱਸ.ਪੀ.ਸੀ.ਐੱਲ. ਬਿਜਲੀ ਦੀ ਮੰਗ ਦਾ ਅੰਦਾਜ਼ਾ ਲਗਾਉਣ ਵਿਚ ਵੀ ਨਾਕਾਮ ਰਿਹਾ । ਉਨ੍ਹਾਂ ਕਿਹਾ ਕਿ ਘੱਟ ਮਾਨਸੂਨ ਰਹਿਣ ਦੀ ਪਹਿਲਾਂ ਹੀ ਭਵਿੱਖਬਾਣੀ ਸੀ, ਫਿਰ ਵੀ ਪੀ.ਐੱਸ.ਪੀ.ਸੀ.ਐੱਲ. ਨੇ ਖੇਤੀਬਾੜੀ ਖੇਤਰ ਲਈ ਕੋਈ ਪ੍ਰਬੰਧ ਨਹੀਂ ਕੀਤੇ । ਪੀ.ਐੱਸ.ਪੀ.ਸੀ.ਐੱਲ. ਵਿਚ ਫੈਲੇ ਵੱਡੇ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਜਿਹੜੀ ਬਿਜਲੀ ਕੁਝ ਸਾਲ ਪਹਿਲਾਂ ਤੱਕ 5 ਰੁਪਏ ਪ੍ਰਤੀ ਯੂਨਿਟ ਮਿਲਦੀ ਸੀ, ਹੁਣ 8.10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖ਼ਰੀਦੀ ਜਾ ਰਹੀ ਹੈ । ਉਨ੍ਹਾਂ ਦੋਸ਼ ਲਾਇਆ ਕਿ ਇਹ ਸੌਦਾ ਤੈਅ ਕਰਨ ਲਈ ਦਿੱਲੀ ਤੋਂ ਵਿਸ਼ੇਸ਼ ਦਲਾਲ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਸੰਸਦ ਮੈਂਬਰ ਅਮਰ ਸਿੰਘ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਰਵਿੰਦਰ ਡਾਲਵੀ ਕੋ-ਇਨ ਚਾਰਜ, ਜਿਲ੍ਹਾ ਦਿਹਾਤੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਧੂ ਸਿੰਘ ਧਰਮਸੋਤ, ਕੁਲਬੀਰ ਸਿੰਘ ਜੀਰਾ, ਕੁਲਜੀਤ ਸਿੰਘ ਨਾਗਰਾ, ਹੰਸ ਰਾਜ ਜੋਸ਼ਨ, ਸਿਮਰਜੀਤ ਸਿੰਘ ਬੈਂਸ, ਕਾਲਾ ਢਿੱਲੋਂ, ਸੰਦੀਪ ਸੰਧੂ, ਹਰਦਿਆਲ ਕੰਬੋਜ, ਨਿਰਮਲ ਭੱਟੀਆਂ, ਮਾਲਵੀਕਾ ਸੂਦ, ਰਛਪਾਲ ਸਿੰਘ ਜੌੜੇਮਾਜਰਾ, ਰਜਿੰਦਰ ਸਿੰਘ, ਕੰਵਲਜੀਤ ਸਿੰਘ ਸਹਿਗਲ, ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਬਲਾਕ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂਆਂ ਨੇ ਹਾਜਰੀ ਭਰੀ। ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਭਲਕੇ ਨਵ-ਨਿਯੁਕਤ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹਰਪਾਲ ਚੀਮਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ। 7,000 ਕਰੋੜ ਰੁਪਏ ਦੀ ਸਬਸਿਡੀ ਦੇ ਗਾਇਬ ਹੋਣ ’ਤੇ ਚੁੱਕੇ ਸਵਾਲ ਵੜਿੰਗ ਨੇ ਖੇਤੀਬਾੜੀ ਖੇਤਰ ਤੇ ਮੁਫ਼ਤ ਬਿਜਲੀ ਲਈ ਸਰਕਾਰ ਵਲੋਂ ਪੀ.ਐੱਸ.ਪੀ.ਸੀ.ਐੱਲ. ਨੂੰ ਦਿੱਤੀ ਜਾਣ ਵਾਲੀ 22,000 ਕਰੋੜ ਰੁਪਏ ਦੀ ਸਬਸਿਡੀ ਵਿਚੋਂ 7,000 ਕਰੋੜ ਰੁਪਏ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਵੀ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਇਹ 7,000 ਕਰੋੜ ਰੁਪਏ ਆਖ਼ਰ ਕਿੱਥੇ ਗ਼ਾਇਬ ਹੋ ਗਏ ? ਉਨ੍ਹਾਂ ਪੰਜਾਬ ਸਰਕਾਰ ਵਲੋਂ ਕਰਜ਼ੇ ਲੈਣ ਲਈ ਦਲਾਲੀ ਦੇਣ ਦਾ ਮੁੱਦਾ ਵੀ ਚੁੱਕਿਆ । ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 10,000 ਕਰੋੜ ਰੁਪਏ ਦਾ ਕਰਜ਼ਾ ਲੈਣ ਲਈ 150 ਕਰੋੜ ਰੁਪਏ ਦੀ ਦਲਾਲੀ ਦਿੱਤੀ ਅਤੇ ਬਾਅਦ ਵਿਚ 25,000 ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਲਈ 340 ਕਰੋੜ ਰੁਪਏ ਹੋਰ ਅਦਾ ਕੀਤੇ ।

Ad Position 22
No active advertisement
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦੀ ਵਰ੍ਹੇਗੰਢ ਮੌਕੇ ਪੰਥਕ ਏਕਤਾ ਤੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ... ਅਗਲੀ ਖ਼ਬਰ Anglo-Sikh War Museum LIVE | ਐਂਗਲੋ ਸਿੱਖ ਵਾਰ ਮਿਊਜ਼ੀਅਮ ਦੇ ਉਦਘਾਟਨ ਮੌਕੇ ਮੰਤਰੀ Tarunpreet Singh Sond
Ad Position 24