15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ

ਜਗਰਾਉਂ, 14 ਸਤੰਬਰ-ਛੇਵੇਂ ਪਾਤਿਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 82ਵੀਂ ਵਰ੍ਹੇਗੰਢ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਈ ਗਈ। ਫੈੱਡਰੇਸ਼ਨ ਦੀ ਵਰ੍ਹੇਗੰਢ ਨੂੰ ਮੀਰੀ ਪੀਰੀ ਕਾਨਫ਼ਰੰਸ ਦੇ ਰੂਪ ’ਚ ਫੈੱਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ’ਚ ਮਨਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜਗਰਾਉਂ, 14 ਸਤੰਬਰ-ਛੇਵੇਂ ਪਾਤਿਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 82ਵੀਂ ਵਰ੍ਹੇਗੰਢ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਈ ਗਈ। ਫੈੱਡਰੇਸ਼ਨ ਦੀ ਵਰ੍ਹੇਗੰਢ ਨੂੰ ਮੀਰੀ ਪੀਰੀ ਕਾਨਫ਼ਰੰਸ ਦੇ ਰੂਪ ’ਚ ਫੈੱਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ’ਚ ਮਨਾਇਆ ਗਿਆ । ਇਸ ਮੌਕੇ ਸੰਤ-ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਨੌਜਵਾਨ ਸੰਸਥਾਵਾਂ, ਫੈੱਡਰੇਸ਼ਨ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੰਜਾਬ ਭਰ ਤੋਂ ਸ਼ਮੂਲੀਅਤ ਕੀਤੀ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਸੰਬੋਧਨ ਦੌਰਾਨ ਕਿਹਾ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇਤਿਹਾਸ ਸ਼ਾਨਾਮੱਤਾ ਹੈ, ਇਸ ਨੇ 1947 ’ਚ ਦੇਸ਼ ਦੀ ਆਜ਼ਾਦੀ ਤੋਂ ਲੈ ਕੇ 1984 ਤੱਕ ਅਨੇਕਾਂ ਕੁਰਬਾਨੀਆਂ ਕੀਤੀਆਂ। ਇਸ ਫੈੱਡਰੇਸ਼ਨ ਨੇ ਅਨੇਕਾਂ ਵਿਦਵਾਨ ਦੇਸ਼ ਕੌਮ ਨੂੰ ਦਿੱਤੇ । ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਧਰਮ ਦੁਨੀਆਂ ਦਾ ਇਕੋ ਇਕ ਅਜਿਹਾ ਨਿਆਰਾ ਤੇ ਜਥੇਬੰਦਕ ਧਰਮ ਹੈ ਜੋ ਦੁਨੀਆਂ ਭਰ ’ਚ ਵਸਦੇ ਸਿੱਖਾਂ ਦੇ ਹੱਕਾਂ ਲਈ ਹਰ ਥਾਂ ’ਤੇ ਜਥੇਬੰਦਕ ਹੋ ਕੇ ਖੜ੍ਹਦਾ ਹੈ ਤੇ ਇਸਦੇ ਨਾਲ ਹੀ ਹੋਰਾਂ ਧਰਮਾਂ ਦੇ ਲੋਕਾਂ ਨਾਲ ਹੁੰਦੀ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਬਾਬਾ ਹਰੀ ਸਿੰਘ ਨਾਨਕਸਰ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਸੁਖਦੇਵ ਸਿੰਘ ਲੋਪੋ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ । ਮੀਰੀ-ਪੀਰੀ ਕਾਨਫਰੰਸ ਦੌਰਾਨ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਛੇ ਅਹਿਮ ਮਤੇ ਵੀ ਪੇਸ਼ ਕੀਤੇ ਗਏ, ਜਿੰਨ੍ਹਾਂ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇੰਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ਦੀ ਰਾਖੀ, ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨਾ ਅਤੇ ਸਰਕਾਰਾਂ ਵਲੋਂ ਨਸ਼ਿਆਂ ਦੇ ਖਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ’ਚ ਸਿੱਖ ਇਤਿਹਾਸ ਨੂੰ ਹਟਾਕੇ ਕੀਤੀ ਜਾ ਰਹੀ ਘਿਨੌਣੀ ਕਾਰਵਾਈ ਖਿਲਾਫ਼ ਰੋਸ ਭਰਪੂਰ ਰੋਸ ਦਰਜ ਕਰਵਾਉਣ ਸਮੇਤ ਹੋਰ ਅਹਿਮ ਪੰਥਕ ਅਤੇ ਪੰਜਾਬੀ ਮਸਲੇ ਸ਼ਾਮਿਲ ਸਨ । ਇਹ ਮਤੇ ਪਰਮ ਸਿੰਘ ਖ਼ਾਲਸਾ, ਸਰਪ੍ਰੀਤ ਸਿੰਘ ਕਾਉਂਕੇ, ਹਰਬਖਸ਼ ਸਿੰਘ ਡਾਂਗੋਂ, ਦਰਬਾਰ ਸਿੰਘ, ਪਰਮਜੀਤ ਸਿੰਘ ਧਰਮਸਿੰਘ ਵਾਲਾ ਅਤੇ ਦਿਲਬਾਗ ਸਿੰਘ ਵਿਰਕ ਵਲੋਂ ਪੇਸ਼ ਕੀਤੇ ਗਏ। ਇਸ ਮੌਕੇ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੈੱਡਰੇਸ਼ਨ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਅਤੇ ਨੌਜਵਾਨਾਂ ਦੇ ਮਸਲਿਆਂ ਲਈ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਫੈਡਰੇਸ਼ਨ ਨਾਲ ਜੁੜੇ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਅਤੇ ਲਾਮਬੰਦ ਹੋ ਕੇ ਪੰਥਕ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੱਤਾ । ਇਸ ਮੌਕੇ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਫੈੱਡਰੇਸ਼ਨ ਗਰੇਵਾਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ਼ ਦੀ ਕਾਰਵਾਈ ਦਿਲਬਾਗ ਸਿੰਘ ਵਿਰਕ ਨੇ ਨਿਭਾਈ। ਇਸ ਮੌਕੇ ਬਾਬਾ ਬਲਵੀਰ ਸਿੰਘ ਲੰਮਾ ਜੱਟਪੁਰਾ, ਬਾਬਾ ਅਮਰਜੀਤ ਸਿੰਘ ਲੰਮਿਆਂ ਵਾਲੇ, ਬਾਬਾ ਕੁਲਵੰਤ ਸਿੰਘ, ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ, ਭਾਈ ਗੁਰਦੇਵ ਸਿੰਘ ਕਾਉਂਕੇ ਦੇ ਸਪੁੱਤਰ ਹਰੀ ਸਿੰਘ ਕਾਉਂਕੇ, ਪ੍ਰਧਾਨ ਚੰਦ ਸਿੰਘ ਡੱਲਾ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮਨਦੀਪ ਸਿੰਘ, ਰਾਜਾ ਸਿੰਘ ਰੋਪੜ, ਰਾਜਵੰਤ ਸਿੰਘ ਮਾਹਲਾ, ਰਾਜਪਾਲ ਸਿੰਘ, ਪਰਮਜੀਤ ਸਿੰਘ ਕਲਸੀ, ਗੁਰਨਾਮ ਸਿੰਘ ਫਿਰੋਜ਼ਪੁਰ, ਬਾਬਾ ਅਮਰਜੀਤ ਸਿੰਘ ਗਗੜਾ, ਧਰਮਿੰਦਰ ਸਿੰਘ ਮੁਕਤਸਰ ਸਾਹਿਬ, ਸਰਦੂਲ ਸਿੰਘ ਫਗਵਾੜਾ, ਮੋਹਣ ਸਿੰਘ ਰੋਪੜ, ਗੁਰਵਿੰਦਰ ਸਿੰਘ ਖੈਹਿਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਕੁਲਜੀਤ ਸਿੰਘ ਧੰਜਲ, ਹਰਦੀਪ ਸਿੰਘ ਅਹਿਮਗੜ੍ਹ, ਪਰਮਿੰਦਰ ਸਿੰਘ ਚੀਮਾਂ, ਸ਼ਿਵਰਾਜ ਸਿੰਘ, ਕਾਕਾ ਸਵੱਦੀ, ਅਵਤਾਰ ਸਿੰਘ ਤਾਰੀ, ਰਣਜੀਤ ਸਿੰਘ ਫ਼ਿਰੋਜ਼ਪੁਰ, ਗੁਰਿੰਦਰਜੀਤ ਸਿੰਘ ਰੂਮੀ, ਸਤਨਾਮ ਸਿੰਘ ਹਿਮਾਚਲ ਪ੍ਰਦੇਸ਼, ਰਜਵੰਤ ਸਿੰਘ ਮਾਹਲਾ, ਸਤਨਾਮ ਸਿੰਘ ਨਾਲਾਗੜ੍ਹ, ਬਾਬਾ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਕਾਉਂਕੇ ਮੈਨੇਜਰ, ਗੁਰਪ੍ਰੀਤ ਸਿੰਘ ਗੱਤਕਾ ਕੋਚ, ਕੁਲਵਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਹਰਜਿੰਦਰ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੋਨਾਂ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹਾ-ਵਿਨਰਜੀਤ ਸਿੰਘ ਗੋਲਡੀ ਅਗਲੀ ਖ਼ਬਰ ਹਾਈ ਕੋਰਟ ਵਲੋਂ ਭੁੱਲਰ ਦੇ ਪਿਤਾ ਅਤੇ ਪੀ.ਏ. ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਰਾਖਵਾਂ
Ad Position 24