15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿਚ ਸ਼ਾਮਿਲ

ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਦੀ ਸਿਆਸਤ ’ਚ ਭਾਜਪਾ ਨੂੰ ਅੱਜ ਉਸ ਸਮੇਂ ਅਹਿਮ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ 25 ਸਾਲ ਤੱਕ ਉਨ੍ਹਾਂ ਦੇ ਸਿਆਸੀ ਸਕੱਤਰ ਰਹੇ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿਚ ਸ਼ਾਮਿਲ ਹੋ ਗਏ । ਇਸ ਮੌਕੇ ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ (ਬਾਵਾ) ਬਾਦਲ ਤੇ ਸਨੌਰ ਨਗਰ ਕੌਂਸਲ ਦੇ ਚੇਅਰਮੈਨ ਤੇ ‘ਆਪ’ ਆਗੂ ਪ੍ਰਦੀਪ ਜੋਸਨ ਕੰਬੋਜ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਦੀ ਸਿਆਸਤ ’ਚ ਭਾਜਪਾ ਨੂੰ ਅੱਜ ਉਸ ਸਮੇਂ ਅਹਿਮ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ 25 ਸਾਲ ਤੱਕ ਉਨ੍ਹਾਂ ਦੇ ਸਿਆਸੀ ਸਕੱਤਰ ਰਹੇ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿਚ ਸ਼ਾਮਿਲ ਹੋ ਗਏ । ਇਸ ਮੌਕੇ ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ (ਬਾਵਾ) ਬਾਦਲ ਤੇ ਸਨੌਰ ਨਗਰ ਕੌਂਸਲ ਦੇ ਚੇਅਰਮੈਨ ਤੇ ‘ਆਪ’ ਆਗੂ ਪ੍ਰਦੀਪ ਜੋਸਨ ਕੰਬੋਜ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਮੁੱਖੀ ਪ੍ਰਿਤਪਾਲ ਸਿੰਘ ਬਲੀਏਵਾਲ, ਪਟਿਆਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਵੀ ਮੌਜੂਦ ਸਨ । ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ । ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੇਜਰ ਭੁਪਿੰਦਰ ਸਿੰਘ ਬਾਦਲ ਢਿੱਲੋਂ, ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ ਬਾਦਲ ਢਿੱਲੋਂ ਅਤੇ ਪ੍ਰਦੀਪ ਜੋਸਨ ਦਾ ਭਾਜਪਾ ’ਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ । ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਸਾਲ 1997 ਤੋਂ 2002 ਤੱਕ ਅਕਾਲੀ ਦਲ (ਬ) ਸਰਕਾਰ ’ਚ ਰਾਜ ਮੰਤਰੀ ਵੀ ਰਹੇ। ਇਸ ਤੋਂ ਇਲਾਵਾ ਉਹ ਲਗਭਗ 25 ਸਾਲ ਤੱਕ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵਜੋਂ ਕੰਮ ਕਰਦੇ ਰਹੇ। ਉਨ੍ਹਾਂ ਦੇ ਪਿਤਾ ਸਵ. ਗੁਰਰਾਜ ਸਿੰਘ ਢਿੱਲੋਂ ਬਾਦਲ ਸਾਲ 1952 ਤੋਂ 1958 ਤੱਕ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰਾਜ ਸਭਾ ਮੈਂਬਰ ਰਹੇ।
Ad Position 22
No active advertisement
ਪਿਛਲੀ ਖ਼ਬਰ ਹੈਦਰਾਬਾਦ ’ਚ ਆਰ.ਟੀ.ਆਈ. ’ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਪੰਜਾਬ ਦੀ ਨੁਮਾਇੰਦਗੀ ਅਗਲੀ ਖ਼ਬਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕੌਡੀਆਂ ਦੇ ਭਾਅ ਵਿਕ ਰਿਹਾ ਝੋਨਾ
Ad Position 24