14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੈਦਰਾਬਾਦ ’ਚ ਆਰ.ਟੀ.ਆਈ. ’ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਪੰਜਾਬ ਦੀ ਨੁਮਾਇੰਦਗੀ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ ‘ਆਰ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ ‘ਆਰ.ਟੀ.ਆਈ.’ ਲਾਗੂਕਰਨ ਵਿਚ ਸੰਚਾਲਨ ਇਕਸਾਰਤਾ - ਚੁਣੌਤੀਆਂ ਤੇ ਹੱਲ ਵਿਸ਼ੇ ’ਤੇ ਕਰਵਾਈ ਗਈ ਕਾਨਫਰੰਸ ਵਿਚ ਪੰਜਾਬ ਦੀ ਨੁਮਾਇੰਦਗੀ ਕੀਤੀ । ਇਹ ਕਾਨਫਰੰਸ ਸੂਚਨਾ ਅਧਿਕਾਰ ਸੰਬੰਧੀ ਜਨਤਕ ਪ੍ਰਸ਼ਾਸਨ ਵਿਚ ਜਮਹੂਰੀਅਤ, ਪਾਰਦਰਸ਼ਤਾ ਅਤੇ ਜਵਾਬਦੇਹੀ ਜਿਹੇ ਵਿਸ਼ਿਆਂ ਬਾਰੇ ਕਰਵਾਈ ਗਈ ਸੀ। ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੂੰ ਇਸ ਕੌਮੀ ਕਾਨਫਰੰਸ ਵਿਚ ਇਕ ਬੁਲਾਰੇ ਵਜੋਂ ਸ਼ਾਮਿਲ ਹੋਣ ਦਾ ਮਾਣ ਪ੍ਰਾਪਤ ਹੋਇਆ, ਜਿੱਥੇ ਉਨ੍ਹਾਂ ਨੇ ਡਿਜੀਟਲ ਨਿੱਜੀ ਡਾਟਾ ਸੁਰੱਖਿਆ ਐਕਟ ਅਤੇ ਸੂਚਨਾ ਦਾ ਅਧਿਕਾਰ ਕਾਨੂੰਨ ਨਾਲ ਇਸ ਦੇ ਵਿਕਸਤ ਹੋ ਰਹੇ ਆਪਸੀ ਸਬੰਧਾਂ ਦੇ ਵਿਸ਼ੇ ’ਤੇ ਆਪਣਾ ਮੁੱਖ ਭਾਸ਼ਣ ਦਿੱਤਾ । ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ ਆਰ.ਕੇ. ਗੋਇਲ ਆਈ.ਏ.ਐਸ. (ਸੇਵਾਮੁਕਤ) ਅਤੇ ਦੇਸ਼ ਦੇ 25 ਰਾਜਾਂ ਦੇ ਮੁੱਖ ਸੂਚਨਾ ਕਮਿਸ਼ਨਰਾਂ ਅਤੇ ਸੂਚਨਾ ਕਮਿਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ ਕੌਮੀ ਕਾਨਫਰੰਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇਲੰਗਾਨਾ ਦੇ ਮਾਣਯੋਗ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਦੀ ਹਾਜ਼ਰੀ ਵਿਚ ਭਾਰਤ ਦੇ ਕੇਂਦਰੀ ਮੁੱਖ ਸੂਚਨਾ ਕਮਿਸ਼ਨਰ ਆਰ.ਕੇ. ਗੋਇਲ, ਆਈ.ਏ.ਐਸ. (ਸੇਵਾਮੁਕਤ) ਅਤੇ ਤੇਲੰਗਾਨਾ ਦੇ ਮੁੱਖ ਸੂਚਨਾ ਕਮਿਸ਼ਨਰ ਡਾ. ਜੀ. ਚੰਦਰਸ਼ੇਖਰ ਰੈੱਡੀ, ਆਈ.ਐਫ.ਐਸ. (ਸੇਵਾਮੁਕਤ) ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਅਧਿਕਾਰਤ ਯਾਦਗਾਰੀ ਚਿੰਨ੍ਹ ਭੇਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ-ਅਬੂ ਧਾਬੀ ਦਰਮਿਆਨ 29 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਹਵਾਈ ਉਡਾਣ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵਲੋਂ ਯ... ਅਗਲੀ ਖ਼ਬਰ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿਚ ਸ਼ਾਮਿਲ
Ad Position 24