ਬਿਲਾਵਲ ਭੁੱਟੋ ਵਲੋਂ ਭਾਰਤ ਨੂੰ ਸਾਰੇ ਵਿਵਾਦਿਤ ਮੁੱਦਿਆਂ ’ਤੇ ਗੱਲਬਾਤ ਕਰਨ ਦੀ ਅਪੀਲ
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ.
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਨੂੰ ਹੁਣ ਜੰਗਬੰਦੀ ਸਮੇਂ ਕੀਤੇ ਗਏ ਵਾਅਦਿਆਂ ’ਤੇ ਖਰਾ ਉੱਤਰਨਾ ਚਾਹੀਦਾ ਹੈ ਅਤੇ ਪਾਕਿ ਨਾਲ ਸਾਰੇ ਤਣਾਅਪੂਰਨ ਮੁੱਦਿਆਂ ’ਤੇ ਗੱਲਬਾਤ ਦੀ ਮੇਜ਼ ’ਤੇ ਆਉਣਾ ਚਾਹੀਦਾ ਹੈ, ਤਾਂ ਜੋ ਖ਼ਿੱਤੇ ’ਚ ਸਾਂਝੇ ਤੌਰ ’ਤੇ ਅਮਨ-ਅਮਾਨ, ਖ਼ੁਸ਼ਹਾਲੀ ਅਤੇ ਸਥਿਰਤਾ ਕਾਇਮ ਕੀਤੀ ਜਾ ਸਕੇ। ਬਿਲਾਵਲ ਨੇ ਦਾਅਵਾ ਕੀਤਾ ਕਿ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਵਲੋਂ ਪਾਕਿ ਨੂੰ ਅੱਤਵਾਦ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਨਕਾਰਿਆ ਗਿਆ ਹੈ। ਇਬਰਾਹਿਮ ਦੇ ਇਸ ਬਾਰੇ ਬਿਆਨ ਤੋਂ ਬਾਅਦ ਭਾਰਤ ਹੁਣ ਕੌਮਾਂਤਰੀ ਮੰਚ ’ਤੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਿਆ ਹੈ।