ਸਿਲੇਬਸ ’ਚੋਂ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਵਾਲੇ ਲੋਕਾਂ ਖਿਲਾਫ ਲਾਮਬੰਦ ਹੋਣ ਬੁੱਧੀਜੀਵੀ-ਮਾਨ
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਕ ਡੂੰਘੀ ਸਾਜਿਸ਼ ਤਹਿਤ ਐਨ. ਸੀ.
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਕ ਡੂੰਘੀ ਸਾਜਿਸ਼ ਤਹਿਤ ਐਨ. ਸੀ. ਈ. ਆਰ. ਟੀ. ਜਾਂ ਪੰਜਾਬ ਯੂਨੀਵਰਸਿਟੀ ਦੇ ਫਿਰਕੂ ਸੋਚ ਵਾਲੇ ਪ੍ਰਬੰਧਕਾਂ ਵਲੋਂ ਸਾਡੇ ਵਿਦਿਆਰਥੀਆਂ ਨੂੰ ਸਿੱਖ ਕੌਮ ਤੇ ਪੰਜਾਬ ਦੇ ਇਤਿਹਾਸ ਤੋਂ ਵਾਂਝਾ ਰੱਖਣ ਹਿਤ ਕੇਂਦਰ ਪੱਧਰ ’ਤੇ ਅਮਲ ਕੀਤੇ ਜਾ ਰਹੇ ਹਨ। ਅਜਿਹੇ ’ਚ ਬੁੱਧੀਜੀਵੀਆਂ, ਸਿੱਖ ਫ਼ਿਲਾਸਫ਼ਰ ਅਤੇ ਲੇਖਕ ਇਸ ਵਾਪਰ ਰਹੀ ਘਟਨਾ ਵਿਰੁੱਧ ਦ੍ਰਿੜ੍ਹਤਾ ਨਾਲ ਸਟੈਂਡ ਲੈ ਕੇ ਹੁਕਮਰਾਨਾਂ ਦੇ ਮੰਦਭਾਵਨਾ ਭਰੇ ਮਨਸੂਬਿਆਂ ਨੂੰ ਅਸਫਲ ਬਣਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।