14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਰਤ ਵਿਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਧੱਕਾ ਨਹੀਂ ਹੋ ਰਿਹਾ-ਹਰਜੀਤ ਸਿੰਘ ਗਰੇਵਾਲ

ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਵਿਚ ਇਸ ਸਮੇਂ 40 ਕਰੋੜ ਦੇ ਲਗਭਗ ਘੱਟ ਗਿਣਤੀ ਭਾਈਚਾਰਿਆਂ ਦੇ ਲੋਕ ਰਹਿੰਦੇ ਹਨ ਜਿਨ੍ਹਾਂ ਵਿਚ ਸਿੱਖ, ਪਾਰਸੀ, ਬੋਧੀ, ਜੈਨੀ, ਮੁਸਲਮਾਨ ਤੇ ਕ੍ਰਿਸ਼ਚੀਅਨ ਸ਼ਾਮਿਲ ਹਨ ਤੇ ਘੱਟ ਗਿਣਤੀ ਕਮਿਸ਼ਨ ਵਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਸਮੇਂ ਸਿਰ ਹੱਲ ਕਰਨ ਦਾ ਪੂਰਾ ਯਤਨ ਕੀਤਾ ਜਾਂਦਾ ਹੈ। ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਵਿਚ ਇਸ ਸਮੇਂ 40 ਕਰੋੜ ਦੇ ਲਗਭਗ ਘੱਟ ਗਿਣਤੀ ਭਾਈਚਾਰਿਆਂ ਦੇ ਲੋਕ ਰਹਿੰਦੇ ਹਨ ਜਿਨ੍ਹਾਂ ਵਿਚ ਸਿੱਖ, ਪਾਰਸੀ, ਬੋਧੀ, ਜੈਨੀ, ਮੁਸਲਮਾਨ ਤੇ ਕ੍ਰਿਸ਼ਚੀਅਨ ਸ਼ਾਮਿਲ ਹਨ ਤੇ ਘੱਟ ਗਿਣਤੀ ਕਮਿਸ਼ਨ ਵਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਸਮੇਂ ਸਿਰ ਹੱਲ ਕਰਨ ਦਾ ਪੂਰਾ ਯਤਨ ਕੀਤਾ ਜਾਂਦਾ ਹੈ। ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਗਰੇਵਾਲ ਨੇ ਕਿਹਾ ਕਿ ਭਾਰਤ ਵਿਚ ਸਿੱਖਾਂ ਸਮੇਤ ਹੋਰ ਘੱਟ ਗਿਣਤੀਆਂ ਨਾਲ ਕੋਈ ਧੱਕਾ ਨਹੀਂ ਹੋ ਰਿਹਾ। ਬੰਦੀ ਸਿੰਘਾਂ ਦੀ ਰਿਹਾਈ ਤੇ ਪੈਰੋਲ ਨਾ ਹੋਣ ਸਬੰਧੀ ਪੁੱ ਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇੰਨੇ ਜ਼ਿਆਦਾ ਬੰਦੀ ਸਿੰਘ ਨਹੀਂ ਹਨ, ਜਿੰਨੇ ਦੱਸੇ ਜਾ ਰਹੇ ਹਨ । ਬਹੁਤੇ ਬੰਦੀ ਸਿੰਘ ਤਾਂ ਪੈਰੋਲ ’ਤੇ ਹਨ । ਤਿੰਨ-ਚਾਰ ਬੰਦੀ ਸਿੰਘਾਂ ਦੀ ਸਮੱਸਿਆ ਹੈ। ਜਿੱਥੋਂ ਤੱਕ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਹੈ, ਇਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦਾ ਮਾਮਲਾ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ । ਪਰ ਆਪਣੀ ਸਜ਼ਾ ਮੁਆਫ਼ੀ ਲਈ ਰਾਜੋਆਣਾ ਵਲੋਂ ਦਯਾ ਦੀ ਅਪੀਲ ਵੀ ਨਹੀਂ ਕੀਤੀ ਜਾ ਰਹੀ । ਇਸ ਲਈ ਇਨ੍ਹਾਂ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਹੀ ਕਾਰਵਾਈ ਹੋ ਰਹੀ ਹੈ । ਗਰੇਵਾਲ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਕਿਸੇ ਨਾਲ ਕੋਈ ਗੱਠਜੋੜ ਨਹੀਂ ਹੋ ਰਿਹਾ, ਸਾਰੀਆਂ ਸੀਟਾਂ ਉਪਰ ਇਕੱਲਿਆਂ ਹੀ ਚੋਣ ਲੜੇਗੀ ਜਾਵੇਗੀ । ਉਨ੍ਹਾਂ ਜਿੱਥੇ ਹਲਕਾ ਬਰਨਾਲਾ ਦੇ ਦੋ ਵਾਰ ਵਿਧਾਇਕ ਰਹੇ ਮਰਹੂਮ ਮਲਕੀਤ ਸਿੰਘ ਕੀਤੂ ਵਲੋਂ ਲੋਕਾਂ ਦੇ ਕੀਤੇ ਜਾਂਦੇ ਕੰਮਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ਉਥੇ ਯਾਦਵਿੰਦਰ ਸ਼ੰਟੀ ਵਲੋਂ ਇਸ਼ਾਰਾ ਕਰਦਿਆਂ ਕਿਹਾ ਕਿ ਚੋਣਾਂ ਵਿਚ ਇਹੋ ਜਿਹੇ ਨੌਜਵਾਨਾਂ ਨੂੰ ਅੱਗੇ ਲੈ ਕੇ ਆਉਣ ਦੀ ਲੋੜ ਹੈ । ਇਸ ਮੌਕੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਸਰਨ ਸਿੰਘ ਠੀਕਰੀਵਾਲਾ, ਬਲਵਿੰਦਰਪਾਲ ਸਿੰਘ ਹੈਪੀ, ਐਡਵੋਕੇਟ ਵਿਸ਼ਾਲ ਸ਼ਰਮਾ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਨੀਰ ਦੇ ਨਾਂਅ ’ ਤੇ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ * ਪਨੀਰ ਦੇ ਪੰਜਾਬ ਵਿਚ 42 ਤੇ ਹਰਿਆਣਾ ਵਿਚ 70 ਫ਼ੀਸਦੀ ਸੈ... ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਆਰੰਭ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤ...
Ad Position 24