14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ-ਚੀਮਾ

ਚੰਡੀਗੜ੍ਹ; 14 ਸਤੰਬਰ (ਅਜੀਤ ਬਿਊਰੋ) - ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਚੰਡੀਗੜ੍ਹ; 14 ਸਤੰਬਰ (ਅਜੀਤ ਬਿਊਰੋ) - ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ । ਇਸ ਮੀਟਿੰਗ ਵਿਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅੰਗਰੇਜ਼ਾਂ ਵਲੋਂ 155 ਵਰ੍ਹੇ ਪਹਿਲਾਂ ਅੱਜ ਦੇ ਦਿਨ ਸ਼ਹੀਦ ਕੀਤੇ ਗਏ ਨਾਮਧਾਰੀ ਸਿੱਖ ਅਗਲੀ ਖ਼ਬਰ 15-09-2026
Ad Position 24