15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੈਨੇਡਾ ਤੋਂ ਲਿਆਂਦਾ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕਰਮਵੀਰ 19 ਤੱਕ ਪੁਲਿਸ ਰਿਮਾਂਡ ’ਤੇ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਐੱਸ. ਏ. ਐੱਸ. ਨਗਰ/ ਚੰਡੀਗੜ੍ਹ, 15 ਸਤੰਬਰ (ਕਪਿਲ ਵਧਵਾ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਉਰਫ਼ ਕਰਨਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕਰਵਾ ਕੇ ਦਿੱਲੀ ਦੇ ਆਈ. ਜੀ. ਆਈ. ਹਵਾਈ ਅੱਡੇ ਤੋਂ ਹਿਰਾਸਤ ਵਿਚ ਲੈਣ ਉਪਰੰਤ ਮੁਹਾਲੀ ਲਿਆਂਦਾ ਗਿਆ । ਪੁਲਿਸ ਨੇ ਉਸ ਨੂੰ ਮੁਹਾਲੀ ਸਥਿਤ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਪੁੱਛਗਿੱਛ ਲਈ 19 ਸਤੰਬਰ ਤੱਕ ਏ. ਜੀ. ਟੀ. ਐਫ. ਕੋਲ ਰਿਮਾਂਡ ’ਤੇ ਭੇਜ ਦਿੱਤਾ ਗਿਆ । ਕਰਮਵੀਰ ਸਿੰਘ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਸਾਲ 2022 ’ਚ ਦਰਜ ਹੋਈ ਐੱਫ. ਆਈ. ਆਰ. ‘ਚ ਲੋੜੀਂਦਾ ਸੀ । ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਜਾਰੀ ਜਾਣਕਾਰੀ ਅਨੁਸਾਰ ਏ. ਜੀ. ਟੀ. ਐੱਫ. ਵਲੋਂ ਕਰਮਵੀਰ ਸਿੰਘ ਵਿਰੁੱਧ 3 ਸਤੰਬਰ 2026 ਨੂੰ ਲੁੱਕ ਆਊਟ ਸਰਕੂਲਰ ਵੀ ਜਾਰੀ ਕਰਵਾਇਆ ਗਿਆ ਸੀ । ਪੁਲਿਸ ਮੁਤਾਬਿਕ ਕਰਮਵੀਰ ਸਿੰਘ ਨੇ ਅਮਰੀਕਾ ਵਿਚ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਦੇਣ ਦੇ ਨਾਲ-ਨਾਲ ਉਸ ਨੂੰ ਠਹਿਰਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ । ਪੁਲਿਸ ਅਨੁਸਾਰ ਮੁਲਜ਼ਮ ਖਿਲਾਫ਼ ਪਹਿਲਾਂ ਤੋਂ ਕਤਲ, ਕਤਲ ਦੀ ਕੋਸ਼ਿਸ਼, ਲੁੱਟ, ਫਿਰੌਤੀ ਮੰਗਣ ਤੇ ਹਥਿਆਰਾਂ ਸੰਬੰਧੀ ਕਈ ਮਾਮਲੇ ਦਰਜ ਨ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਰਿਹਾ ਹੈ। ਮੁਹਾਲੀ ਅਦਾਲਤ ਵਿਖੇ ਪ੍ਰੋਸੀਕਿਊਸ਼ਨ ਵਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਕਰਮਵੀਰ ਸਿੰਘ ਉਰਫ਼ ਕਰਨਵੀਰ ਸਿੰਘ, ਸਤਵਿੰਦਰ ਸਿੰਘ ਉਰਫ਼ ਗੋਲਡੀ ਅਤੇ ਸਤਵੀਰ ਬਰਿੰਗ ਉਰਫ਼ ਸੈਮ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿਚ ਰਹਿੰਦੇ ਆਪਣੇ ਸਾਥੀਆਂ ਤੇ ਰਿਸ਼ਤੇਦਾਰਾਂ ਸਮੇਤ ਕੁਝ ਗ਼ੈਰ-ਅਧਿਕਾਰਤ ਟਰੈਵਲ ਏਜੰਟਾਂ ਦੀ ਮਿਲੀਭੁਗਤ ਨਾਲ ਅਨਮੋਲ ਬਿਸ਼ਨੋਈ ਤੇ ਸਚਿਨ ਥਾਪਣ ਦੇ ਫਰਜ਼ੀ ਭਾਰਤੀ ਪਾਸਪੋਰਟ ਤਿਆਰ ਕਰਵਾਏ ਸਨ । ਹਾਸਿਲ ਜਾਣਕਾਰੀ ਮੁਤਾਬਿਕ ਰਾਜਬੀਰ ਸਿੰਘ ਉਰਫ਼ ਰਵੀ ਰਾਜਗੜ੍ਹ ਤੇ ਯਾਦਵਿੰਦਰ ਸਿੰਘ ਉਰਫ਼ ਚੰਡੀ ਵੀ ਲਾਰੈਂਸ ਬਿਸ਼ਨੋਈ ਦੇ ਅੰਤਰਰਾਜੀ ਗੈਂਗ ਨੂੰ ਚਲਾਉਣ ਲਈ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਸਨ। ਏ. ਜੀ. ਟੀ. ਐੱਫ. ਵਲੋਂ ਹੁਣ ਕਰਮਵੀਰ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਬਾਹਰਲੇ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਵਿਚ ਨਾ ਆਉਣ ਦਿੱਤਾ ਜਾਵੇ : ਲਾਲ ਚੰਦ ਕਟਾਰੂਚੱਕ ਸਰਹੱਦੀ ਜ਼ਿਲ੍ਹਿਆਂ ਨ...
Ad Position 24