ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ
ਜ਼ੀਰਾ, 15 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਜਮੀਨੀ ਝਗੜੇ ਨੂੰ ਲੈ ਕੇ ਤਾਏ ਵਲੋਂ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗ
ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ।
16-09-2026
ਜ਼ੀਰਾ, 15 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਜਮੀਨੀ ਝਗੜੇ ਨੂੰ ਲੈ ਕੇ ਤਾਏ ਵਲੋਂ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਗੁਰਵਿੰਦਰ ਸਿੰਘ (28) ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਮਨਸੂਰਵਾਲ ਕਲਾਂ ਦੇ ਤਾਏ ਜਸਵੰਤ ਸਿੰਘ ਨੇ ਦੱਸਿਆ ਕਿ ਸਾਡਾ ਆਪਣੇ ਭਰਾਵਾਂ ਹਰਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਉਰਫ ਜਿਉਣਾ ਨਾਲ ਪਿਛਲੇ ਕਰੀਬ ਤਿੰਨ ਸਾਲ ਤੋਂ ਸਾਂਝੀ ਪੈਲੀ ਦੀ ਵੰਡ ਨੂੰ ਲੈ ਕੇ ਆਪਸੀ ਝਗੜਾ ਚੱਲ ਰਿਹਾ ਸੀ। ਉਸ ਨੇ ਦੱਸਿਆ ਕਿ ਸਾਡਾ ਭਰਾ ਹਰਜਿੰਦਰ ਸਿੰਘ ਮਨੀਲਾ ਵਿਖੇ ਰਹਿੰਦਾ ਹੈ ਅਤੇ ਉਸ ਦਾ ਲੜਕਾ ਗੁਰਵਿੰਦਰ ਸਿੰਘ ਪਿੰਡ ਵਿਚ ਹੀ ਰਹਿੰਦਾ ਹੈ। ਉਸ ਨੇ ਦੱਸਿਆ ਕਿ ਖੇਤ ਵਿਚ ਮੇਰਾ ਭਰਾ ਜਸਵਿੰਦਰ ਸਿੰਘ ਉਰਫ ਜਿਉਣਾ ਚੁਬੱਚਾ ਬਣਾ ਰਿਹਾ ਸੀ ਜਿਸਨੂੰ ਸਾਡੇ ਭਤੀਜੇ ਗੁਰਵਿੰਦਰ ਸਿੰਘ ਨੇ ਰੋਕਣ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਜਸਵਿੰਦਰ ਸਿੰਘ ਉਰਫ ਜਿਉਣਾ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਹੱਤਿਆ ਕਰ ਦਿੱਤੀ। ਸੂਚਨਾ ਮਿਲਣ ’ਤੇ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਸਦਰ ਜ਼ੀਰਾ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਤੋਂ ਘਟਨਾ ਸਬੰਧੀ ਜਾਣਕਾਰੀ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।