ਜ਼ਮੀਨੀ ਵਿਵਾਦ ਕਾਰਨ ਪਿਤਾ ਵਲੋਂ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ
ਕਾਲਾਂਵਾਲੀ/ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖੋਖਰ ਵਿਚ ਜ਼ਮੀਨੀ ਵਿਵਾਦ ਕਾਰਨ ਇੱਕ ਪਿਤਾ ਵਲੋਂ ਆਪਣੇ ਜਵਾਈ ਤੇ ਹੋਰਨਾਂ ਲੋਕਾਂ ਨਾਲ ਰਲ ਕੇ ਆਪਣੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਕਾਲਾਂਵਾਲੀ ਪੁਲਿਸ ਨੇ ਪਿਤਾ ਤੇ ਚਾਰ ਤੋਂ ਪੰਜ ਹੋਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ
ਮ੍ਰਿਤਕ ਜਸਵੰਤ ਸਿੰਘ ਦੀ ਪੁਰਾਣੀ ਤਸਵੀਰ।
16-09-2026
ਕਾਲਾਂਵਾਲੀ/ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖੋਖਰ ਵਿਚ ਜ਼ਮੀਨੀ ਵਿਵਾਦ ਕਾਰਨ ਇੱਕ ਪਿਤਾ ਵਲੋਂ ਆਪਣੇ ਜਵਾਈ ਤੇ ਹੋਰਨਾਂ ਲੋਕਾਂ ਨਾਲ ਰਲ ਕੇ ਆਪਣੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਕਾਲਾਂਵਾਲੀ ਪੁਲਿਸ ਨੇ ਪਿਤਾ ਤੇ ਚਾਰ ਤੋਂ ਪੰਜ ਹੋਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਨੇ ਕਾਤਲਾਂ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਪਿੰਡ ਖੋਖਰ ਵਾਸੀ ਜਲਵਿੰਦਰ ਸਿੰਘ ਦਾ ਆਪਣੇ ਪੁੱਤਰ ਜਸਵੰਤ ਸਿੰਘ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਉਹ ਆਪਣੇ ਬੇਟੀ ਕੋਲ ਪਿੰਡ ਕਮਾਲੂ ਜ਼ਿਲ੍ਹਾ ਬਠਿੰਡਾ ’ਚ ਰਹਿ ਰਿਹਾ ਸੀ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ’ਚ ਮ੍ਰਿਤਕ ਦੀ ਪਤਨੀ ਜਸ਼ਨਦੀਪ ਕੌਰ ਨੇ ਦੋਸ਼ ਲਗਾਇਆ ਕਿ ਉਸਦਾ ਸਹੁਰਾ ਜਲਵਿੰਦਰ ਸਿੰਘ, ਉਸਦਾ ਜੀਜਾ ਗੁਰਜੰਟ ਸਿੰਘ ਵਾਸੀ ਪਿੰਡ ਕਮਾਲੂ (ਪੰਜਾਬ) ਦਾ ਰਹਿਣ ਵਾਲਾ ਹੈ ਤੇ ਦੋ ਤੋਂ ਤਿੰਨ ਹੋਰ ਆਦਮੀ ਹਥਿਆਰਾਂ ਨਾਲ ਲੈਸ ਘਰ ਵਿਚ ਦਾਖਲ ਹੋਏ ਅਤੇ ਉਸ ਦੇ ਪਤੀ ਜਸਵੰਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ । ਗੋਲੀਆਂ ਲੱਗਣ ਕਾਰਨ ਜਸਵੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ । ਮ੍ਰਿਤਕ ਦੀ ਪਤਨੀ ਜਸ਼ਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਇੱਕ ਚਾਰ ਸਾਲ ਦਾ ਪੁੱਤਰ ਹੈ ਤੇ ਉਹ ਹੁਣ ਅੱਠ ਮਹੀਨਿਆਂ ਤੋਂ ਗਰਭਵਤੀ ਹੈ । ਉਸ ਨੇ ਕਿਹਾ ਹੈ ਕਿ ਜਦੋਂ ਤੱਕ ਉਸਦੇ ਪਤੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ । ਉਦੋਂ ਤੱਕ ਉਹ ਆਪਣੇ ਪਤੀ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਏਗੀ । ਮ੍ਰਿਤਕ ਦੀ ਪਤਨੀ ਜਸ਼ਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਾਲਾਂਵਾਲੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਜਲਵਿੰਦਰ ਸਿੰਘ, ਭਣੋਈਏ ਗੁਰਜੰਟ ਸਿੰਘ ਅਤੇ ਦੋ-ਤਿੰਨ ਹੋਰਾਂ ਵਿਰੁੱਧ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ।