15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੜੂ ਸਾਹਿਬ ਵਿਖੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਸਮਾਗਮ ਸ਼ੁਰੂ

ਸੰਗਰੂਰ, ਚੀਮਾ ਮੰਡੀ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਉਪ ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉਪ ਕੁਲਪਤੀ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਸ਼ਰਧਾ ’ਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸੰਗਰੂਰ, ਚੀਮਾ ਮੰਡੀ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਉਪ ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉਪ ਕੁਲਪਤੀ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਸ਼ਰਧਾ ’ਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਉੱਪ ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਨੇ ਦੱਸਿਆ ਕਿ ਬਰਸੀ ਸਮਾਗਮਾਂ ਤਹਿਤ 15 ਸਤੰਬਰ ਨੂੰ ਅਖੰਡ ਪਾਠ ਪ੍ਰਕਾਸ਼ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਭੋਗ 17 ਸਤੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਅਨਾਹਦ ਬਾਣੀ ਤੰਤੀ ਸਾਜ ਜਥਾ ਗੁਰਦੁਆਰਾ ਬੜੂ ਸਾਹਿਬ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅਖੀਰ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ. ਖੇਮ ਸਿੰਘ ਗਿੱਲ ਦੇ ਜੀਵਨ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਵਿਚਾਰ ਸਾਂਝੇ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਵਲੋਂ ਦਾਖਲੇ ਦੀ ਆਖਰੀ ਤਰੀਕ ’ਚ ਵਾਧਾ ਕਰਨ ਦੀ ਮੰਗ ਅਗਲੀ ਖ਼ਬਰ ਅਦਾਕਾਰ ਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ
Ad Position 24