ਸਾਢੇ 9 ਕਿਲੋ ਹੈਰੋਇਨ, 5 ਕਿਲੋ ਅਫੀਮ ਤੇ ਇਕ ਪਿਸਤੌਲ ਬਰਾਮਦ, ਐਂਬੂਲੈਂਸ ਡਰਾਈਵਰ ਸਮੇਤ 8 ਕਾਬੂ
ਅੰਮ੍ਰਿਤਸਰ, 15 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8 ਵਿਅਕਤੀਆਂ ਨੂੰ 9. 549 ਕਿਲੋ ਹੈਰੋਇਨ, 5.
ਅੰਮ੍ਰਿਤਸਰ, 15 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8 ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ’ਚ ਇਕ ਐਂਬੂਲੈਂਸ ਦਾ ਡਰਾਇਵਰ ਵੀ ਅਤੇ ਐਂਬੂਲੈਂਸ ਗੱਡੀ ਦੀ ਆੜ ’ਚ ਹੈਰੋਇਲ ਤਸਕਰੀ ਦਾ ਕੰਮ ਕਰ ਰਿਹਾ ਸੀ। ਇਹ ਖੁਲਾਸਾ ਅੱਜ ਇਥੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਾਲੋਨੀ, ਵਿਨੈ (26) ਵਾਸੀ ਗਵਾਲ ਮੰਡੀ, ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਜੀ ਕਾਲੋਨੀ, ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ ਸਾਰੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਸੀ.ਪੀ. ਸ੍ਰੀ ਗਿੱਲ ਨੇ ਦੱਸਿਆ ਕਿ ਮੁਲਜ਼ਮ ਪ੍ਰਦੀਪ ਸਿੰਘ ਤੇ ਉਸਦੀ ਪਤਨੀ ਦੇ ਖਾਤਿਆਂ ’ਚ ਪਏ 62 ਲੱਖ ਦੀ ਰਾਸ਼ੀ ਨੂੰ ਵੀ ਪੁਲਿਸ ਵਲੋਂ ਫਰੀਜ਼ ਕਰਵਾਇਆ ਗਿਆ ਹੈ। ਇਸ ਮੌਕੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿਘ ਵਿਰਕ, ਸੀ.ਆਈ.ਏ. ਸਟਾਫ ਦੇ ਇੰਚਾਰਜ਼ ਇੰਸਪੈਕਟਰ ਅਮੋਲਕਦੀਪ ਸਿੰਘ ਆਦਿ ਵੀ ਹਾਜ਼ਰ ਸਨ।