15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜੇਲ੍ਹ ਵਿਚ ਰਸੂਖਦਾਰਾਂ ਨੂੰ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਵਾਲੇ ਜੇਲ੍ਹ ਅਧਿਕਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਰਸੂਖਦਾਰਾਂ ਨੂੰ ਵੀ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਰਸੂਖਦਾਰਾਂ ਨੂੰ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਵਾਲੇ ਜੇਲ੍ਹ ਅਧਿਕਾਰੀ ਖਿਲਾਫ ਪੁਲਿਸ ਵਲੋਂ ਰਿਸ਼ਵਤ ਰੋਕੂ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ, ਜਦਕਿ ਮਹਿਕਮੇ ਵਲੋਂ ਉਕਤ ਅਧਿਕਾਰੀ ਨੂੰ ਮੁਅਤਲ ਵੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਵਧੀਕ ਸੁਪਰਡੈਂਟ ਬਲਬੀਰ ਸਿੰਘ ਖਿਲਾਫ ਪੁਲਿਸ ਵਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ । ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਬਲਬੀਰ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ । ਜੀ.ਐਸ.ਟੀ. ਮਹਿਕਮੇ ਵਲੋਂ ਬੀਤੇ ਦਿਨ ਸ਼ਹਿਰ ਦੇ ਕੁਝ ਰਸੂਖਦਾਰ ਵਿਅਕਤੀਆਂ ਨੂੰ ਟੈਕਸ ਚੋਰੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ ਤੇ ਇਹ ਲੋਕ ਅੱਜ ਕੱਲ੍ਹ ਕੇਂਦਰੀ ਜੇਲ੍ਹ ਵਿਚ ਬੰਦ ਹਨ। ਵਧੀਕ ਸੁਪਰਡੈਂਟ ’ਤੇ ਇਹ ਦੋਸ਼ ਸਨ ਕਿ ਉਸ ਵਲੋਂ ਇਨ੍ਹਾਂ ਰਸੂਖਦਾਰਾਂ ਪਾਸੋਂ ਕਥਿਤ ਤੌਰ ’ਤੇ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਜੇਲ ਵਿਚ ਵੀ.ਵੀ.ਆਈ.ਪੀ. ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਜਦੋਂ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਪੱਧਰ ’ਤੇ ਜਾਂਚ ਕਰਵਾ ਦਿੱਤੀ ਤੇ ਤੁਰੰਤ ਉਕਤ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਜੇਲ੍ਹ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਕੈਨਮ’ ਵਲੋਂ 38ਵਾਂ ਕੈਨੇਡੀਅਨ ਯੂਨੀਵਰਸਿਟੀਆਂ ਤੇ ਕਾਲਜਾਂ ਦਾ ਦਾਖਲਾ ਮੇਲਾ ਤੇ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਨਵਾਂ ਪਿੰਡ ’ਚ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
Ad Position 24