ਪੰਜਾਬ ’ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)–ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ। ਇੱਕ ਬਿਆਨ ਵਿਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ ।
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)–ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ। ਇੱਕ ਬਿਆਨ ਵਿਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ । ਇਨ੍ਹਾਂ ਵਿਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿਚ ਚਾਲੂ ਹੋ ਜਾਵੇਗਾ । ਇਸ ਦੇ ਬਾਵਜੂਦ, ਪੰਜਾਬ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।