15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਾਬਕਾ ਡੀ.ਆਈ.ਜੀ. ਭੁੱਲਰ ਦੀ ਦੂਜੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਦੂਜੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ । ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ ਇਹ ‘100 ਫ਼ੀਸਦੀ ਖ਼ਾਰਜ ਕਰਨ ਯੋਗ ਕੇਸ ਹੈ’। ਬੈਂਚ ਨੇ ਪੁੱਛਿਆ ਕਿ ਤੁਸੀਂ ਇਸ ਨੂੰ ਹੁਣੇ ਖ਼ਾਰਜ ਕਰਵਾਉਣਾ ਚਾਹੁੰਦੇ ਹੋ ਜਾਂ ਬਾਅਦ ’ਚ ਕਰਾਉਣਾ ਚਾਹੁੰਦੇ ਹੋ? ਬੈਂਚ ਨੇ ਇਸ ਮਾਮਲੇ ਨੂੰ ਚਾਰ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਹੈ । ਅਦਾਲਤ ਨੇ ਤੁਰੰਤ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕੁਝ ਅਹਿਮ ਸਰਕਾਰੀ ਗਵਾਹਾਂ ਤੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਇਸ ਜ਼ਮਾਨਤ ਅਰਜ਼ੀ ’ਤੇ ਵਿਚਾਰ ਕਰੇਗੀ। ਦੱਸਣਯੋਗ ਹੈ ਕਿ ਭੁੱਲਰ ਨੇ 10 ਅਗਸਤ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੁਆਰਾ ਉਸ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕੀਤੇ ਜਾਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ । ਸੀ.ਬੀ.ਆਈ. ਨੇ ਅਕਤੂਬਰ 2025 ’ਚ ਰੋਪੜ ਰੇਂਜ ਦੇ ਤਤਕਾਲੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਇਕ ਵਿਚੋਲੇ ਰਾਹੀਂ 5 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਪੰਜਾਬ ਆਮਦ ’ ਤੇ ਰਾਜਾ ਵੜਿੰਗ ਅਤੇ ਉਦੈਵੀਰ ਢਿੱਲੋਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਮਨੀਪੁਰ ’ਚ ਸ਼ੱਕੀ ਅੱਤਵਾਦੀਆਂ ਨੇ ਦੋ ਔਰਤਾਂ ਦੀ ਹੱਤਿਆ ਕੀਤੀ-ਖੇਤਾਂ ’ਚ ਬਣੇ ਘਰ ਸਾੜੇ
Ad Position 24