17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਇਨ੍ਹਾਂ ਤਿਆਰੀਆਂ ਵਿਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਇਨ੍ਹਾਂ ਤਿਆਰੀਆਂ ਵਿਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ। ਬਲੈਕਆਊਟ ਦੌਰਾਨ, ਨਿਰਧਾਰਤ ਖੇਤਰਾਂ ਵਿਚ ਆਮ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ ਜਦਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ’ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ ਜੋ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਯੂ.ਟੀ. ਪ੍ਰਸ਼ਾਸਨ ਵਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ ਅਗਲੀ ਖ਼ਬਰ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ ਸੀ.ਬੀ.ਆਈ. ਜਾਂਚ ਦੀ ਮੰਗ ’ਤੇ ਸਰਕਾਰ ਨੂੰ ਨੋਟ...
Ad Position 24