ਅਕਾਲੀ ਦਲ ਨੇ ਯੂ.ਟੀ. ਪ੍ਰਸ਼ਾਸਨ ਵਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵਲੋਂ ਯੂ. ਟੀ.
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵਲੋਂ ਯੂ.ਟੀ. ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਮੁਤਾਬਕ ਚੰਡੀਗੜ੍ਹ ਵਿਚ ਹੈਲਥ ਸਟਾਫ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੀਆਂ ਆਸਾਮੀਆਂ ਲਈ 40 ਫੀਸਦੀ ਨਵਾਂ ਕੇਡਰ ਸਿਰਜਣ ਦਾ ਨੋਟੀਫਿਕੇਸ਼ਨ ਬੀਤੀ ਰਾਤ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੇ ਅਜਿਹਾ ਉਦੋਂ ਕੀਤਾ ਹੈ, ਜਦੋਂ ਇਸ ਕੋਲ ਵੱਖਰਾ ਹੈਲਥ ਕੇਡਰ ਸਿਰਜਣ ਦਾ ਕੋਈ ਅਧਿਕਾਰ ਨਹੀਂ ਹੈ। ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ।