17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਚੰਡੀਗੜ੍ਹ ’ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਯੂ.

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਯੂ.ਟੀ. ਚੰਡੀਗੜ੍ਹ ਦੀਆਂ ਸਿਹਤ ਸੇਵਾਵਾਂ ਨਾਲ ਸਬੰਧਿਤ ਨਵੀਂ ਭਰਤੀ ਵਿਵਸਥਾ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੀਆਂ ਸਰਕਾਰੀ ਨੌਕਰੀਆਂ ਅਤੇ ਸੇਵਾਵਾਂ ਵਿਚ ਪੰਜਾਬ ਦੇ ਇਤਿਹਾਸਕ, ਪ੍ਰਸ਼ਾਸਕੀ ਅਤੇ ਸੰਵਿਧਾਨਕ ਹੱਕਾਂ ਨੂੰ ਨਜ਼ਰਅੰਦਾਜ਼ ਕਰਨਾ ਪੰਜਾਬ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵੀਂ ਵਿਵਸਥਾ ਅਧੀਨ ਸਿਹਤ ਵਿਭਾਗ ਦੀਆਂ ਅਸਾਮੀਆਂ ਵਿਚ 40 ਫ਼ੀਸਦੀ ਚੰਡੀਗੜ੍ਹ (ਯੂ.ਟੀ.), 30 ਫ਼ੀਸਦੀ ਹਰਿਆਣਾ ਅਤੇ 30 ਫ਼ੀਸਦੀ ਪੰਜਾਬ ਦੀ ਵੰਡ ਕੀਤੀ ਜਾ ਰਹੀ ਹੈ, ਤਾਂ ਇਹ ਪੰਜਾਬ ਦੇ ਹੱਕਾਂ ਅਤੇ ਚੰਡੀਗੜ੍ਹ ਨਾਲ ਪੰਜਾਬ ਦੇ ਇਤਿਹਾਸਕ ਸਬੰਧਾਂ ਨੂੰ ਕਮਜ਼ੋਰ ਕਰਨ ਵਾਲਾ ਕਦਮ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਕੇਵਲ ਇਕ ਪ੍ਰਸ਼ਾਸਕੀ ਯੂ.ਟੀ. ਨਹੀਂ, ਸਗੋਂ ਪੰਜਾਬ ਦੇ ਪੁਨਰਗਠਨ ਨਾਲ ਜੁੜਿਆ ਹੋਇਆ ਇਕ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਨਾਲ ਸਬੰਧਿਤ ਕਿਸੇ ਵੀ ਵੱਡੇ ਨੀਤੀਗਤ ਫ਼ੈਸਲੇ ਤੋਂ ਪਹਿਲਾਂ ਪੰਜਾਬ ਦੇ ਹੱਕਾਂ ਅਤੇ ਪਿਛਲੇ ਸਮਝੌਤਿਆਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼, 2026 ਵਿਚ ਪੰਜਾਬ ਨਾਲ ਸਬੰਧਿਤ ਭਰਤੀ ਹੱਕਾਂ ਦੀ ਮੁੜ ਸਮੀਖਿਆ ਕੀਤੀ ਜਾਵੇ ਤੇ ਪੰਜਾਬ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਨਵੀਂ ਵਿਵਸਥਾ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਪ੍ਰਤੀਨਿਧੀਆਂ ਨਾਲ ਸਲਾਹ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਕੀਮਤ ’ਤੇ ਚੰਡੀਗੜ੍ਹ ਵਿਚ ਕੋਈ ਵੀ ਨਵੀਂ ਵਿਵਸਥਾ ਕਬੂਲ ਨਹੀਂ ਕੀਤੀ ਜਾ ਸਕਦੀ। ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਰ ਸੰਵਿਧਾਨਕ ਅਤੇ ਲੋਕਤੰਤਰਿਕ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰੇਗਾ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ’ ਤੇ ਭਖੀ ਸਿਆਸਤ , ਬਸਪਾ ਤੇ ਭਾਜਪਾ ਆਗੂ ਆਪ ਅਗਲੀ ਖ਼ਬਰ ਆਈ.ਐੱਸ.ਆਈ. ਮਸੂਦ ਅਜ਼ਹਰ ਨੂੰ ਵੱਖ-ਵੱਖ ਥਾਵਾਂ ’ਤੇ ਕਰ ਰਹੀ ਤਬਦੀਲ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਜੈਸ਼ ਮੁਖੀ ਦਾ ਰਾਵਲ...
Ad Position 24