16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਦਿਆਰਥੀਆਂ ਵਿਚਾਲੇ ਹਥਿਆਰ ਲਹਿਰਾ ਕੇ ਗੀਤ ਦੀ ਸ਼ੂਟਿੰਗ ਕਰਨ ’ਤੇ ਨਿੱਜਰ ਖਿਲਾਫ਼ ਮਾਮਲਾ ਦਰਜ

ਮਕਸੂਦਾਂ, 16 ਸਤੰਬਰ (ਸੌਰਵ ਮਹਿਤਾ)-ਸ਼ਹਿਰ ਦੇ ਇਤਿਹਾਸਕ ਡੀ. ਏ.

Ad Position 21
repet_subhas-goyals [Copy P29]
ਗਾਇਕ ਹਰਿੰਦਰ ਪਾਲ ਸਿੰਘ ਨਿੱਜਰ 17-09-2026
ਮਕਸੂਦਾਂ, 16 ਸਤੰਬਰ (ਸੌਰਵ ਮਹਿਤਾ)-ਸ਼ਹਿਰ ਦੇ ਇਤਿਹਾਸਕ ਡੀ.ਏ.ਵੀ. ਕਾਲਜ ਦੇ ਕੈਂਪਸ ਵਿਚ ਵਿਦਿਆਰਥੀਆਂ ਦੀ ਮੌਜੂਦਗੀ ਦੌਰਾਨ ਪੰਜਾਬੀ ਗਾਇਕ ਨਿੱਜਰ ਉਰਫ਼ ਹਰਿੰਦਰ ਪਾਲ ਸਿੰਘ ਦੇ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰ ਲਹਿਰਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ੂਟਿੰਗ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਉਪਰੰਤ ਥਾਣਾ ਡਵੀਜ਼ਨ ਨੰਬਰ 1 ਵਿਖੇ ਗਾਇਕ ਨਿੱਜਰ ਖ਼ਿਲਾਫ਼ ਐੱਫ.ਆਈ.ਆਰ. ਨੰਬਰ 304 ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਦਰਜ ਮੁਕੱਦਮੇ ਵਿਚ ਧਾਰਾ 223, 190 ਬੀ.ਐੱਨ.ਐੱਸ. ਅਤੇ ਅਸਲ੍ਹਾ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਏ.ਡੀ.ਸੀ.ਪੀ.-1 ਮੁਖ਼ਤਿਆਰ ਰਾਏ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੂਟਿੰਗ ਦੌਰਾਨ ਵਰਤੇ ਗਏ ਹਥਿਆਰਾਂ ਤੇ ਨਾਲ ਹੋਰ ਨੌਜਵਾਨਾਂ ਦੀ ਵੀ ਵੱਖਰੇ ਤੌਰ ’ਤੇ ਜਾਂਚ ਕੀਤੀ ਜਾਵੇਗੀ। ਕੈਮਿਸਟਰੀ ਵਿਭਾਗ ਦੇ ਪ੍ਰੋ. ਐੱਮ.ਪੀ. ਸਿੰਘ ਵਲੋਂ ਡਿਪਟੀ ਕਮਿਸ਼ਨਰ, ਪ੍ਰਿੰਸੀਪਲ ਸਕੱਤਰ ਉੱਚੇਰੀ ਸਿੱਖਿਆ ਵਿਭਾਗ, ਡਾਇਰੈਕਟਰ ਉੱਚੇਰੀ ਸਿੱਖਿਆ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਵੱਖ-ਵੱਖ ਸੰਸਥਾਵਾਂ ਨੂੰ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਹਿਲਾ ਦੀ ਦਰਖਾਸਤ ਦੇ ਅਧਾਰ ’ਤੇ ਸੰਗੀਨ ਧਾਰਾਵਾਂ ਤਹਿਤ ਹੋਇਆ ਮਾਮਲਾ ਦਰਜ ਭਾਈ ਚਾਵਲ... ਅਗਲੀ ਖ਼ਬਰ 28 ਦੀ ਰੈਲੀ ਸੰਬੰਧੀ ਰਾਣਾ ਲੋਪੋਕੇ ਨੇ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਲਾਮਬੰਦ
Ad Position 24