ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸੰਬੰਧੀ ਨਗਰ ਕੀਰਤਨ ਸਜਾਇਆ - ਅੰਮ੍ਰਿਤ ਸੰਚਾਰ ਅੱਜ
ਕਿਸ਼ਨਪੁਰਾ ਕਲਾਂ, 16 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਇਤਿਹਾਸ ਗ੍ਰੰਥ ਦੇ ਰਚੇਤਾ ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀਂ ਬਰਸੀ ਸੰਬੰਧੀ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ (ਮੋਗਾ) ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਪੂਰੇ ਨਗਰ ਦੀ ਪਰਿਕਰਮਾ ਕਰਦਿਆਂ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਕੀਤੇ ਗਏ।
ਕਿਸ਼ਨਪੁਰਾ ਕਲਾਂ, 16 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਇਤਿਹਾਸ ਗ੍ਰੰਥ ਦੇ ਰਚੇਤਾ ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀਂ ਬਰਸੀ ਸੰਬੰਧੀ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ (ਮੋਗਾ) ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਪੂਰੇ ਨਗਰ ਦੀ ਪਰਿਕਰਮਾ ਕਰਦਿਆਂ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਕੀਤੇ ਗਏ। ਹਜੂਰੀ ਰਾਗੀ ਜਥੇ ਸਮੇਤ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਨਗਰ ਕੀਰਤਨ ’ਚ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ’ਚ ਵੱਖ-ਵੱਖ ਪੜਾਵਾਂ ’ਤੇ ਸਮੁੱਚੀਆਂ ਸੰਗਤਾਂ ਲਈ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਸਾਰੇ ਪਿੰਡ ਦੀਆਂ ਗਲੀਆਂ ਤੇ ਪੜਾਅ ਬੜੇ ਸੁਚੱਜੇ ਢੰਗ ਨਾਲ ਸਜਾਏ ਗਏ ਸਨ। ਸਟੇਜ ਦੀ ਕਾਰਵਾਈ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਨਿਭਾਈ। ਇਸ ਮੌਕੇ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਵਾਲੇ, ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ, ਸਰਪੰਚ ਪ੍ਰਿੰਸ ਚਾਵਲਾ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਗ੍ਰੰਥੀ ਹਰਮੇਲ ਸਿੰਘ, ਗ੍ਰੰਥੀ ਮਲਕੀਤ ਸਿੰਘ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਅਵਤਾਰ ਸਿੰਘ ਮਾਨ ਪ੍ਰਧਾਨ ਗਊਸ਼ਾਲਾ ਕਮੇਟੀ, ਹਰਜਿੰਦਰ ਸਿੰਘ ਔਲਖ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਮਾਸਟਰ ਸੁਦਰਸ਼ਨ ਸਿੰਘ ਮਾਨ, ਦਰਸ਼ਨ ਸਿੰਘ ਮਾਨ ਆਦਿ ਸੰਗਤਾਂ ਨੇ ਹਾਜ਼ਰੀ ਭਰੀ।